ਦ ਟ੍ਰਿਬਿਊਨ ਦੇ ਪੱਤਰਕਾਰ ਮਹੇਸ਼ ਸ਼ਰਮਾ ਨਹੀਂ ਰਹੇ.
ਲੁਧਿਆਣਾ (ਇੰਦਰਜੀਤ) -"ਦੀ ਟ੍ਰਿਬਿਊਨ" ਦੇ ਸੀਨੀਅਰ ਪੱਤਰਕਾਰ ਸ੍ਰੀ ਮਹੇਸ਼ ਸ਼ਰਮਾ ਜੀ ਸਾਨੂੰ ਅਲਵਿਦਾ ਕਹਿ ਗਏ ਹਨ।
ਪੱਤਰਕਾਰਤਾ ਪ੍ਰਤੀ ਉਨ੍ਹਾਂ ਦੀ ਇਮਾਨਦਾਰੀ, ਮਿਹਨਤ ਅਤੇ ਸਮਾਜ ਪ੍ਰਤੀ ਸੇਵਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਉਨ੍ਹਾਂ ਦਾ ਵਿਛੋੜਾ ਸਾਡੇ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਸਮੂਹ ਪੱਤਰਕਾਰ ਭਾਈਚਾਰੇ ਨੇ ਇਸ ਦੁੱਖ ਦੀ ਘੜੀ ਸ੍ਰੀ ਸ਼ਰਮਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਕਿਹਾ ਕਿ ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਦੁੱਖ ਸਹਿਣ ਦਾ ਬਲ ਬਖਸ਼ਣ।
