ਕੀਰਤਨ ਸਮਾਗਮ .

ਤੇਜਾ ਸਿੰਘ ਸਮੁੰਦਰੀ ਦੇ 100 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਦੇ ਪ੍ਰਮੁੱਖ ਆਗੂ ਤੇਜਾ ਸਿੰਘ ਸਮੁੰਦਰੀ ਨੇ ਆਪਣਾ ਸਮੁੱਚਾ ਜੀਵਨ ਪੰਥ ਦੇ ਲੇਖੇ ਲਾਇਆ - ਭਾਈ  ਕੁਲਜੀਤ ਸਿੰਘ ਖਾਲਸਾ 
ਲੁਧਿਆਣਾ, 22 ਜੁਲਾਈ (ਅਸ਼ਵਨੀ ਜੇਤਲੀ) - ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧ ਸੁਧਾਰ ਤੇ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਤੇਜਾ ਸਿੰਘ ਸਮੁੰਦਰੀ ਦੇ 100 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵਿਸ਼ੇਸ਼ ਤੌਰ ਤੇ  ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ  ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ  ਕੁਲਜੀਤ ਸਿੰਘ ਖਾਲਸਾ ਦੇ  ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ   ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਤੇਜਾ ਸਿੰਘ ਸਮੁੰਦਰੀ ਕੁਰਬਾਨੀ ਵਾਲੀ ਉਹ ਮਹਾਨ  ਪੰਥਕ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਪੰਥ ਦੇ ਲੇਖੇ ਲਾਇਆ, ਖਾਸ ਕਰਕੇ ਉਨ੍ਹਾਂ ਦੀ ਅਗਵਾਈ ਹੇਠ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਦੌਰਾਨ ਸਿੱਖ ਯੋਧਿਆਂ ਨੇ ਅਜਿੱਤ ਕਹੀ ਜਾਣ ਵਾਲੀ ਅੰਗਰੇਜ਼ ਹਕੂਮਤ ਖਿਲਾਫ਼ ਮੋਰਚਾ ਲਾਇਆ ਅਤੇ ਸਰਕਾਰ ਦੇ ਜ਼ੁਲਮਾਂ ਵਿਰੁੱਧ ਜਿੱਤ ਹਾਸਲ ਕਰਦਿਆਂ ਪੰਥ ਦਾ ਨਾਂ ਉੱਚਾ ਕੀਤਾ। ਉਨ੍ਹਾਂ ਨੇ ਆਪਣੇ ਪ੍ਰਭਾਵਸ਼ਾਲੀ ਸੰਬੋਧਨ ਵਿੱਚ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਅਸੀ ਆਪਣੇ ਬੱਚਿਆਂ ਤੇ ਨੌਜਵਾਨਾਂ ਨੂੰ ਤੇਜਾ ਸਿੰਘ ਸਮੁੰਦਰੀ ਦੇ ਗੌਰਵਮਈ ਤੇ ਕੁਰਬਾਨੀਆਂ ਭਰੇ
ਇਤਿਹਾਸ ਤੋਂ ਜਾਣੂ ਕਰਵਾਈਏ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਸਿੱਖੀ ਸੋਚ 'ਤੇ ਪਹਿਰਾ ਦਿੰਦਿਆਂ ਹੋਇਆਂ ਵੱਖ-ਵੱਖ ਮੋਰਚਿਆਂ ਵਿੱਚ ਫਤਹਿ ਪ੍ਰਾਪਤ ਕੀਤੀ। ਭਾਈ  ਕੁਲਜੀਤ ਸਿੰਘ ਖਾਲਸਾ ਨੇ ਕੀਰਤਨ ਸਮਾਗਮ ਵਿਚ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ। ਇਸ ਮੌਕੇ ਸੁਸਾਇਟੀ ਦੇ ਪ੍ਰਮੁੱਖ ਮੈਬਰਾਂ ਨੇ ਸਾਂਝੇ ਤੌਰ 'ਤੇ ਭਾਈ ਕੁਲਜੀਤ ਸਿੰਘ ਖਾਲਸਾ ਦੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ । ਕੀਰਤਨ ਸਮਾਗਮ ਵਿੱਚ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ  ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ,, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਭੁਪਿੰਦਰ ਸਿੰਘ ਜੁਨੇਜਾ, ਐਨ.ਪੀ. ਸਿੰਘ ਕਥੂਰੀਆ, ਰਘਬੀਰ ਸਿੰਘ, ਮਹਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਬਚਨ ਸਿੰਘ, ਅੱਤਰ ਸਿੰਘ ਮਕੱੜ, ਸੁਰਿੰਦਰਪਾਲ ਸਿੰਘ ਭੁਟਿਆਣੀ , ਤਜਿੰਦਰਪਾਲ ਸਿੰਘ, ਦਾਨ ਸਿੰਘ, ਹਰਪ੍ਰੀਤ ਸਿੰਘ ਨੀਟਾ,ਦਵਿੰਦਰ ਸਿੰਘ ਬਿੱਟੂ , ਹਰਚਰਨ ਸਿੰਘ ਕਾਲੜਾ, ਕਵੰਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ, ਕੁਲਜੀਤ ਸਿੰਘ ਖੁਰਾਣਾ, ਖੁਸ਼ਹਾਲ ਸਿੰਘ ਵਿਸ਼ੇਸ਼ ਤੌਰ ਤੇ ਹਾਜਰ ਸਨ।