ਧਰਨਾ, ਪ੍ਰਦਰਸ਼ਨ, ਨਾਅਰੇਬਾਜ਼ੀ.

ਨੂਰਵਾਲਾ ਰੋਡ ਦੀ ਖਸਤਾ ਹਾਲਤ ਤੋਂ ਤੰਗ ਇਲਾਕਾ ਨਿਵਾਸੀਆਂ ਤੇ ਦੁਕਾਨਦਾਰਾਂ ਨੇ ਦਿੱਤਾ ਧਰਨਾ ਪ੍ਰਸ਼ਾਸਨ ਤੇ ਵਿਧਾਇਕ ਖਿਲਾਫ ਕੀਤੀ ਨਾਅਰੇਬਾਜ਼ੀ

         ਲੁਧਿਆਣਾ (ਇੰਦਰਜੀਤ) :
ਨੂਰਵਾਲਾ ਰੋਡ ਦੀ ਖਸਤਾ ਹਾਲਤ ਤੋਂ ਤੰਗ ਆ ਕੇ ਮਾਰਕੀਟ ਦੇ ਦੁਕਾਨਦਾਰਾਂ ਅਤੇ ਇਲਾਕਾ ਵਾਸੀਆਂ ਨੇ ਅੱਜ ਨੂਰਵਾਲਾ ਰੋਡ ਚੌਂਕ,ਜੀਟੀ ਰੋਡ 'ਤੇ 2 ਘੰਟੇ ਦਾ ਧਰਨਾ ਲਗਾਇਆ।ਇਲਾਕਾਵਾਸੀਆਂ ਨੇ ਸਰਕਾਰ ਅਤੇ ਹਲਕਾ ਵਿਧਾਇਕ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ।ਧਰਨੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਵਾਰਡ ਨੰਬਰ 3 ਦੀ ਕੌਂਸਲਰ ਪੱਲਵੀ ਵਿਨਾਇਕ, ਉਨ੍ਹਾਂ ਦੇ ਪਤੀ ਵਿਪਨ ਵਿਨਾਇਕ ਸਮੇਤ ਵੱਡੀ ਗਿਣਤੀ 'ਚ ਦੁਕਾਨਦਾਰ ਅਤੇ ਇਲਾਕਾ ਵਾਸੀ ਸ਼ਾਮਲ ਹੋਏ।