ਚੌਪਹਿਰਾ ਸਮਾਗਮ.

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਹਫ਼ਤਾਵਾਰੀ ਜਪ-ਤਪ ਚੌਪਹਿਰਾ ਸਮਾਗਮ ਦੌਰਾਨ ਸੰਗਤਾਂ ਨੇ ਕੀਤਾ ਸਮੂਹਿਕ ਪਾਠ

 

ਗੁਰਬਾਣੀ ਕੀਰਤਨ ਨਾਲ ਸੰਗਤ ਹੋਈ ਨਿਹਾਲ


ਲੁਧਿਆਣਾ (ਇੰਦਰਜੀਤ) -  ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਜਪ-ਤਪ ਚੌਪਹਿਰਾ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਸਮਾਗਮ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅੱਗੇ ਅਰਦਾਸ ਨਾਲ ਹੋਈ। ਇਸ ਉਪਰੰਤ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਬਾਣੀ ਨਾਲ ਜੋੜਿਆ। ਕਥਾਵਾਚਕਾਂ ਨੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ 'ਤੇ ਚਾਨਣਾ ਪਾਉਂਦਿਆਂ ਨਾਮ ਸਿਮਰਨ, ਸੇਵਾ ਅਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦਾ ਸੰਦੇਸ਼ ਦਿੱਤਾ। ਚੁਪ ਹਿਰਾ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਬੀਬੀਆਂ, ਨੌਜਵਾਨਾਂ ਅਤੇ ਬੱਚਿਆਂ ਨੇ ਮਿਲ ਕੇ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਸੁਖਮਨੀ ਸਾਹਿਬ ਦੇ ਪਾਠ ਕੀਤੇ। ਸਮਾਗਮ ਦੀ ਸਮਾਪਤੀ ਸਰਬੱਤ ਦੇ ਭਲੇ ਅਤੇ ਦੇਸ਼ ਵਿਦੇਸ਼ ਦੀ ਸੰਗਤ ਦੀ ਖੁਸ਼ਹਾਲੀ ਲਈ ਅਰਦਾਸ ਨਾਲ ਹੋਈ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਿੰਦਰਪਾਲ ਸਿੰਘ ਬਿੰਦਰਾ ਅਤੇ ਅਮਰਜੀਤ ਸਿੰਘ ਟਿੱਕਾ ਨੇ ਦੱਸਿਆ ਕਿ ਅਜਿਹੇ ਧਾਰਮਿਕ ਸਮਾਗਮਾਂ ਦਾ ਉਦੇਸ਼ ਸੰਗਤ ਨੂੰ ਗੁਰਬਾਣੀ ਨਾਲ ਜੋੜਨਾ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਤੇ ਸਿੱਖੀ ਦੇ ਸਿਧਾਂਤਾਂ ਨਾਲ ਜਾਣੂ ਕਰਵਾਉਣਾ ਹੈ।
ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।