ਫਲੈਗ ਮਾਰਚ .

**ਖੰਨਾ ਵਿੱਚ ਐਸਐਸਪੀ ਡਾ.

ਦਰਪਣ ਆਹਲੂਵਾਲੀਆ ਦੇ ਦਿਸ਼ਾ- ਨਿਰਦੇਸ਼ਾਂ 'ਤੇ ਫਲੈਗ ਮਾਰਚ ਕੱਢਿਆ 

 *ਐਸ.ਪੀ (ਹੈਡ ਕੁਆਟਰ) ਹਰਪਿੰਦਰ ਕੌਰ ਗਿੱਲ ਦੀ ਰਹਿਨੁਮਾਈ ਹੇਠ ਫਲੈਗ ਮਾਰਚ ਕੱਢਿਆ* 

  ਖੰਨਾ 30 ਜੁਲਾਈ (ਮਨਜੀਤ ਸਿੰਘ ਧੀਮਾਨ)-= ਖੰਨਾ ਵਿੱਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਵਧਾਉਣ ਲਈ, ਪੁਲਿਸ ਨੇ ਮੰਗਲਵਾਰ ਨੂੰ ਸ਼ਹਿਰ ਵਿੱਚ ਫਲੈਗ ਮਾਰਚ ਕੀਤਾ। ਇਹ ਮਾਰਚ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਡਾ. ਦਰਪਣ ਆਹਲੂਵਾਲੀਆ ਦੇ ਨਿਰਦੇਸ਼ਾਂ 'ਤੇ ਆਯੋਜਿਤ ਕੀਤਾ ਗਿਆ ਸੀ। ਫਲੈਗ ਮਾਰਚ ਦੀ ਅਗਵਾਈ ਐਸ.ਪੀ (ਹੈੱਡਕੁਆਰਟਰ) ਹਰਪਿੰਦਰ ਕੌਰ ਗਿੱਲ ਨੇ ਕੀਤੀ। ਇਸ ਫਲੈਗ ਮਾਰਚ ਵਿੱਚ ਖੰਨਾ ਦੇ ਡੀ.ਐਸ ਪੀ ਵਿਨੋਦ ਕੁਮਾਰ ਵੀ ਨਾਲ ਸਨ l ਇਸ ਦੌਰਾਨ ਵੱਖ-ਵੱਖ ਪੁਲਿਸ ਥਾਣਿਆਂ ਅਤੇ ਵਿੰਗਾਂ ਦੇ ਅਧਿਕਾਰੀਆਂ ਅਤੇ ਜਵਾਨਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਹ ਫਲੈਗ ਮਾਰਚ ਥਾਣਾ ਸਿਟੀ ਖੰਨਾ 2 ਤੋਂ ਚੱਲ ਕੇ ਦੇਵੀ ਦੁਆਲਾ ਮੰਦਰ, ਖਟੀਕਾ ਵਾਲਾ ਚੌਂਕ,,ਜੰਜ ਘਰ,, ਸਪਰਿੰਗ ਡੇਲ ਸਕੂਲ, ਮਾਤਾ ਰਾਣੀ ਮਹਲਾ,,ਮਲੇਰ ਕੋਟਲਾ  ਰੋਡ,ਚੀਮਾ ਚੌਂਕ ਤੋਂ ਹੁੰਦੇ ਹੋਏ ਵਾਪਸ ਜੀਟੀ ਰੋਡ ਸਮਾਧੀ ਚੋਂ ਖੰਨਾ ਕੋਰਟ ਕੰਪਲੈਕਸ ਖੰਨਾ ਅਤੇ ਸਮਾਪਤੀ ਥਾਣਾ ਸਿਟੀ 2 ਖੰਨਾ ਵਿਖ਼ੇ ਹੋਈl ਫਲੈਗ ਮਾਰਚ ਸ਼ਹਿਰ ਦੇ ਮੁੱਖ ਬਾਜ਼ਾਰਾਂ, ਸੰਵੇਦਨਸ਼ੀਲ ਖੇਤਰਾਂ ਅਤੇ ਭੀੜ-ਭੜੱਕੇ ਵਾਲੇ ਸਥਾਨਾਂ ਵਿੱਚੋਂ ਲੰਘਿਆ। ਐਸ.ਪੀ ਹਰਪਿੰਦਰ ਕੌਰ  ਗਿੱਲ ਨੇ ਕਿਹਾ ਕਿ ਫਲੈਗ ਮਾਰਚ ਦਾ ਉਦੇਸ਼ ਸ਼ਾਂਤੀ, ਕਾਨੂੰਨ ਵਿਵਸਥਾ ਅਤੇ ਆਪਸੀ ਸਦਭਾਵਨਾ ਬਣਾਈ ਰੱਖਣਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਕਿਸੇ ਵੀ ਤਰ੍ਹਾਂ ਦੀ ਸਮਾਜ ਵਿਰੋਧੀ ਗਤੀਵਿਧੀ ਨਾਲ ਸਖ਼ਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸੁਚੇਤ ਹੈ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਸਮਾਜ ਦੀ ਸ਼ਾਨਦਾਰ ਸੇਵਾ ਕਰਨ ਦੀ ਪੰਜਾਬ ਪੁਲਿਸ ਦੀ ਇਕ ਸ਼ਾਨਾਮੱਤੀ ਰਵਾਇਤ ਹੈ ਅਤੇ ਇਸ ਨੂੰ ਬਰਕਰਾਰ ਰੱਖਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਬੂ ਵਿਚ ਰੱਖਣ ਸਬੰਧੀ ਕੀਤੇ ਜਾਣ ਵਾਲੇ ਯਤਨਾਂ ਦਾ ਜ਼ਿਕਰ ਕਰਦਿਆਂ ਐਸ.ਪੀ ਗਿੱਲ ਨੇ  ਕਿਹਾ ਕਿ ਅਪਰਾਧੀਆਂ 'ਤੇ ਨਕੇਲ ਕੱਸਣ ਲਈ ਸ਼੍ਰੇਣੀ ਵਾਰ ਉਨ੍ਹਾਂ ਦੀ ਸੂਚੀ ਤਿਆਰ ਕੀਤੀ ਜਾਵੇਗੀ ਅਤੇ ਉਨ੍ਹਾਂ 'ਤੇ ਸਖਤ ਨਿਗ੍ਹਾ ਰੱਖੀ ਜਾਵੇਗੀ ਨਾਲ ਹੀ ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਜੰਗ ਨੂੰ ਸ਼ਹਿਰਾ ਅਤੇ ਪਿੰਡਾਂ ਵਿਚ ਹੋਰ ਵੀ ਪ੍ਰਭਾਵੀ ਢੰਗ ਨਾਲ ਚਲਾਇਆ ਜਾਵੇਗਾ ਅਤੇ ਇਸ ਕੋਹੜ ਤੋਂ ਮੁਕਤ ਕੀਤਾ ਜਾਵੇਗਾ l ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਸ਼ਹਿਰਾ ਵਿਚ ਕਿਸੇ ਵੀ ਤਰ੍ਹਾਂ ਦੇ ਹੰਗਾਮੀ ਹਾਲਾਤਾਂ ਨਾਲ ਨਜਿੱਠਣ ਲਈ ਪੀ.ਸੀ.ਆਰ. ਨੂੰ ਵੀ ਹੋਰ ਚੁਸਤ-ਦਰੁਸਤ ਕੀਤਾ ਜਾਵੇਗਾ, l ਉਨ੍ਹਾਂ ਕਿਹਾ ਕਿ ਵਧੀਆ, ਜਵਾਬਦੇਹ ਤੇ ਪਾਰਦਰਸ਼ੀ ਪੁਲਿਸ ਪ੍ਰਣਾਲੀ ਦੇਣਾ ਵੀ ਉਨ੍ਹਾਂ ਦੀ ਤਰਜੀਹ ਹੋਵੇਗੀ l ਉਨ੍ਹਾਂ ਜਨਤਾ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਖੰਨਾ ਪੁਲਿਸ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸ਼ਾਂਤੀਪੂਰਨ ਵਾਤਾਵਰਣ ਬਣਾਈ ਰੱਖਣ ਲਈ ਅਜਿਹੀਆਂ ਮੁਹਿੰਮਾਂ ਚਲਾਉਂਦੀ ਰਹੇਗੀ, ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਥਾਣਾ ਸਦਰ ਦੇ ਐਸ.ਐਚ ਓ ਸਬ ਇੰਸਪੈਕਟਰ ਪਵਿੱਤਰ ਸਿੰਘ ਗਰੇਵਾਲ, ਥਾਣਾ ਸਿਟੀ 1ਖੰਨਾ ਦੇ ਐਸ.ਐਚ.ਓ ਇੰਸਪੈਕਟਰ ਦਵਿੰਦਰ ਕੁਮਾਰ, ਥਾਣਾ ਸਿਟੀ 2 ਖੰਨਾ ਦੇ ਐਸ.ਐਚ.ਓ ਸਬ -ਇੰਸਪੈਕਟਰ ਤਰਵਿੰਦਰ ਕੁਮਾਰ ਬੇਦੀ, ਇੰਸਪੈਕਟਰ ਅਜੀਟੇਸ 
 ਸਿੰਘ  ਅਤੇ ਮਹਿਲਾ ਇੰਸਪੈਕਟਰ ਰਾਜਵਿੰਦਰ ਕੌਰ ਅਤੇ ਹੋਰ ਪੁਲਿਸ ਦੇ ਅਧਿਕਾਰੀ, ਮੁਲਾਜ਼ਮ ਆਦਿ ਵੱਡੀ ਗਿਣਤੀ ਚ ਸ਼ਾਮਲ ਸਨ l