ਕੀਰਤਨ ਸਮਾਗਮ .

ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ  ਕੀਰਤਨ ਸਮਾਗਮ ਆਯੋਜਿਤ

ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵੱਲੋਂ ਪੰਜਵੀਂ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸ਼ਰਧਾ ਭਾਵਨਾ ਨਾਲ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ।ਕੀਰਤਨ ਸਮਾਗਮ  ਵਿੱਚ ਆਪਣੇ ਕੀਰਤਨੀ ਜੱਥੇ ਸਮੇਤ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਢੀ ਨੇ ਜਿੱਥੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਉਨ੍ਹਾਂ ਕਿਹਾ ਕਿ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਉਚਾਰੀ ਬਾਣੀ ਮੁਨੱਖੀ ਜੀਵਨ ਦਾ ਮੂਲ ਸਰੋਤ ਹੈ ਜਿਸ ਦੇ ਸਿਮਰਨ ਨਾਲ ਸਾਰੇ ਦੁੱਖ ਦਰਦ ਦੂਰ ਹੋ ਜਾਂਦੇ ਹਨ ਅਤੇ ਮੁਨੱਖ ਨੂੰ ਅਧਿਆਤਮਕ ਤੇ ਰੂਹਾਨੀਅਤ ਸਕੂਨ ਦੀ ਪ੍ਰਾਪਤੀ ਹੁੰਦੀ ਹੈ।  ਇਸ ਦੌਰਾਨ ਭਾਈ ਦਵਿੰਦਰ ਸਿੰਘ ਸੋਢੀ ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਵਿਆਹ ਪੁਰਬ ਨਾਲ ਸਬੰਧਤ ਇਤਿਹਾਸਕ ਅਸਥਾਨ ਪਿੰਡ ਬਿਲਗੇ ਦੇ ਗੁਰਦੁਆਰਾ ਸਾਹਿਬ ਵਿਖੇ ਗੁਰੂ ਸਾਹਿਬ ਦੀਆਂ ਸੰਭਾਲੀਆਂ ਪੁਰਾਤਨ 
ਵਸਤਾਂ ਦੀ ਖੋਜ ਭਰਪੂਰ ਜਾਣਕਾਰੀ ਸੰਗਤਾਂ ਨਾਲ ਸਾਂਝੀ ਕੀਤੀ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਭਾਈ ਦਵਿੰਦਰ ਸਿੰਘ ਤੇ ਉਨ੍ਹਾਂ ਦੇ ਕੀਰਤਨੀ ਜੱਥੇ ਦੇ ਮੈਬਰਾਂ  ਨੂੰ ਸਾਂਝੇ ਰੂਪ ਵਿੱਚ  ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ। ਕੀਰਤਨ ਸਮਾਗਮ ਮੌਕੇ ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮਿੰਦਰ ਸਿੰਘ ਕਹੋਲੀ, ਭੁਪਿੰਦਰ ਸਿੰਘ ਜੁਨੇਜਾ,
ਨਰਿੰਦਰਪਾਲ ਸਿੰਘ ਕਥੂਰੀਆ, ਸੁਰਿੰਦਰਪਾਲ ਸਿੰਘ ਭੁਟਿਆਨੀ,
ਗੁਰਦੀਪ ਸਿੰਘ ਡੀਮਾਰਟੇ, ਹਰਮੀਤ ਸਿੰਘ ਡੰਗ,  ਇੰਦਰਬੀਰ ਸਿੰਘ ਬੱਤਰਾ ,ਅਮਰੀਕ ਸਿੰਘ ਮਨਚੰਦਾ, ਮਨਮੋਹਨ ਸਿੰਘ, ਅਵਤਾਰ ਸਿੰਘ ਬੀ.ਕੇ. ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।