ਮੀਟਿੰਗ.

ਖੰਨਾ ਵਿਖ਼ੇ ਮੰਗਾਂ ਸਬੰਧੀ ਪੰਜਾਬ ਨੰਬਰਦਾਰਾ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਹੋਈ

ਖੰਨਾ, 4 ਅਗਸਤ --(ਮਨਜੀਤ ਸਿੰਘ ਧੀਮਾਨ) -ਅੱਜ ਇਥੋਂ ਦੇ ਤਹਿਸੀਲ ਕੰਪਲੈਕਸ ਵਿਖੇ ਪੰਜਾਬ ਨੰਬਰਦਾਰਾ ਯੂਨੀਅਨ ਦੇ ਮੈਬਰਾਂ ਦੀ ਇੱਕਤਰਤਾ ਭੁਪਿੰਦਰ ਸਿੰਘ ਹਰਿ�" ਕਲਾ ਦੀ ਪ੍ਰਧਾਨਗੀ ਹੇਠ ਹੋਈ।  ਇਸ ਮੀਟਿੰਗ ਵਿੱਚ ਵੱਖ ਵੱਖ ਪਿੰਡਾਂ ਤੋਂ ਆਏ ਲੰਬੜਦਾਰਾਂ ਨੇ ਸਮੂਲੀਅਤ ਕੀਤੀ l ਜਿਸ ਵਿਚ ਨੰਬਰਦਾਰਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾ ਨੰਬਰਦਾਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਦਾ ਭਰੋਸਾ ਦਿਵਾਇਆ ਸੀ ਪ੍ਰਤੂੰ ਹੁਣ ਇਹ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਲਾਰਾ ਲਾਊ ਨੀਤੀ ਅਪਣਾ ਕੇ ਆਪਣਾ ਸਮਾਂ ਲੰਘਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੰਬਰਦਾਰਾ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਕਾਰਨ ਨੰਬਰਦਾਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਨੇ ਮੰਗ ਕੀਤੀ ਕਿ ਨੰਬਰਦਾਰਾਂ ਨੂੰ ਤਹਿਸੀਲ ਕੰਪਲੈਕਸ ਵਿਚ ਬੈਠਣ ਲਈ ਪੱਕਾ ਦਫ਼ਤਰ ਬਣਾ ਕੇ ਦਿੱਤਾ ਜਾਵੇ, ਨੰਬਰਦਾਰੀ ਜੱਦੀਂ ਪੁਸ਼ਤੀ ਕੀਤੀ ਜਾਵੇ, ਨੰਬਰਦਾਰਾਂ ਦਾ ਮਾਣ ਭੱਤਾ ਘੱਟੋਂ ਘੱਟ 5 ਹਜ਼ਾਰ ਰੁਪਏ ਕੀਤਾ ਜਾਵੇ, ਸੂਬੇ ਅੰਦਰ ਟੋਲ ਟੈਕਸ ਤੋਂ ਛੋਟ ਦਿੱਤੀ ਜਾਵੇ, ਹਰਿਆਣਾ ਦੀ ਤਰਜ ’ਤੇ 5 ਲੱਖ ਰੁਪਏ ਦਾ ਸਿਹਤ ਬੀਮਾ ਅਤੇ ਬੱਸਾਂ ਵਿਚ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਜਾਵੇ ਆਦਿ ਪ੍ਰਵਾਨ ਕੀਤੀਆਂ ਜਾਣ । ਉਨ੍ਹਾਂ  ਕਿਹਾ ਕਿ ਹਰ ਵਰਗ ਨੂੰ ਆਪਣੇ ਹੱਕਾਂ ਦੀ ਰਾਖੀ ਲਈ ਇਕਜੁੱਟ ਹੋ ਕੇ ਸੰਘਰਸ਼ ਸੰਘਰਸ਼ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸੀਨੀਅਰ ਵਾਈਸ ਪ੍ਰਧਾਨ ਅਮਰ ਸਿੰਘ, ਬਲਬੀਰ ਸਿੰਘ, ਜਸਵਿੰਦਰ ਸਿੰਘ ਕੌੜੀ ਅਵਤਾਰ ਸਿੰਘ ਟੌਂਸਾ, ਬਲਵੰਤ ਸਿੰਘ  ਰਾਜੇਵਾਲ, ਬਲਵਿੰਦਰ ਸਿੰਘ ਪਿੰਡ ਟੌਂਸਾ, ਮਲਕੀਤ ਸਿੰਘ ਗੰਢੂਆਂ,ਸੁਖਦੇਵ ਸਿੰਘ, ਰਣਧੀਰ ਸਿੰਘ ਫਤਿਹਪੁਰ, ਮਹਿੰਦਰ ਸਿੰਘ ਨਵਾਂ ਪਿੰਡ, ਰਾਜ ਕਮਲ ਗਾਜੀਪੁਰ, ਅਤੇ ਬਿੰਦਰ ਸਿੰਘ ਰਾਹੋਣ ਆਦਿ ਮੌਜੂਦ ਸਨ l