ਅੰਮ੍ਰਿਤਵੀਰ ਸਿੰਘ ਬਣੇ ਮੂਲੇਪੁਰ ਦੇ ਨਵੇਂ ਐਸਐਚਓ.

ਐਸ.ਐਸ.ਪੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਨੇ ਇੰਸਪੈਕਟਰ ਅੰਮ੍ਰਿਤਵੀਰ ਸਿੰਘ ਨੂੰ ਲਗਾਇਆ ਥਾਣਾ ਮੂਲੇਪੁਰ ਦਾ ਨਵਾਂ ਐਸ.ਐਚ.ਓ

ਉਹ ਮੰਡੀ ਗੋਬਿੰਦਗੜ੍ਹ ਤੋਂ ਬਦਲ ਕੇ ਇੱਥੇ ਬਤੌਰ  ਥਾਣਾ ਮੂਲੇਪੁਰ ਵਿਖ਼ੇ ਲੱਗੇ ਐਸ ਐਚ ਓ

ਖੰਨਾ /ਫ਼ਤਹਿਗੜ੍ਹ ਸਾਹਿਬ 05 ਅਗਸਤ (ਮਨਜੀਤ ਸਿੰਘ ਧੀਮਾਨ ) -==ਥਾਣਾ ਮੂਲੇਪੁਰ ਦੇ ਨਵੇਂ ਐਸ.ਐਚ.ਓ. ਵਜੋਂ ਇੰਸਪੈਕਟਰ ਅੰਮ੍ਰਿਤਵੀਰ ਸਿੰਘ ਨੇ ਅਹੁਦਾ ਸੰਭਾਲ ਲਿਆ ਹੈ। ਉਹ ਮੰਡੀ ਗੋਬਿੰਦਗੜ੍ਹ ਤੋਂ ਤਬਦੀਲ ਹੋ ਕੇ ਇੱਥੇ ਆਏ ਹਨ। ਚਾਰਜ ਸੰਭਾਲਣ ਤੋਂ ਬਾਅਦ ਇੰਸਪੈਕਟਰ ਅੰਮ੍ਰਿਤਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਇਲਾਕੇ ਦੇ ਨਸ਼ਾ ਤਸਕਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਤੁਰੰਤ ਆਪਣਾ ਗੈਰ-ਕਾਨੂੰਨੀ ਧੰਦਾ ਬੰਦ ਕਰ ਦੇਣ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਕੇ ਸਲਾਖਾਂ ਪਿੱਛੇ ਭੇਜਿਆ ਜਾਵੇਗਾ।ਉਨ੍ਹਾਂ ਕਿਹਾ ਕਿ ਜੋ ਵਿਅਕਤੀ ਨਸ਼ੇ ਦੀ ਲਤ ਦਾ ਸ਼ਿਕਾਰ ਹਨ, ਉਨ੍ਹਾਂ ਨੂੰ ਪੁਲਿਸ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਉਣ ਲਈ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ। ਇੰਸਪੈਕਟਰ ਅੰਮ੍ਰਿਤਵੀਰ ਸਿੰਘ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਸਬੰਧੀ ਕੋਈ ਵੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਤਾਂ ਜੋ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਭਰੋਸਾ ਦਿਵਾਇਆ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵਾਹਨ ਚਲਾਉਣ ਲਈ ਨਾ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਥਾਣੇ ਵਿੱਚ ਆਉਣ ਵਾਲੇ ਹਰ ਵਿਅਕਤੀ ਨਾਲ ਪੂਰੇ ਮਾਣ-ਸਤਿਕਾਰ ਨਾਲ ਪੇਸ਼ ਆਇਆ ਜਾਵੇਗਾ। ਪੰਜਾਬ ਪੁਲਿਸ ਲੋਕਾਂ ਦੀ ਮਿੱਤਰ ਹੈ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਅਪਰਾਧ, ਚੋਰੀ ਅਤੇ ਠੱਗੀ ਵਰਗੀਆਂ ਘਟਨਾਵਾਂ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਇਆ ਜਾ ਸਕਦਾ ਹੈ। ਇਸ ਮੌਕੇ ਇੰਸਪੈਕਟਰ ਅੰਮ੍ਰਿਤਵੀਰ ਸਿੰਘ ਨੇ ਕਿਹਾ ਕਿ ਉਹ ਐਸ.ਐਸ.ਪੀ ਫਤਿਹਗੜ੍ਹ ਸਾਹਿਬ ਦਾ ਬਹੁਤ ਬਹੁਤ ਧੰਨਵਾਦ ਕਰਦੇ ਹਨ ਜਿਨਾਂ ਨੇ ਉਹਨਾਂ ਨੂੰ ਇਹ ਜਿੰਮੇਵਾਰੀ ਸੰਭਾਲੀ ਜਿਸ ਨੂੰ ਉਹ ਬੜੀ ਬਖੂਬੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ l ਉਹਨਾਂ ਕਿਹਾ ਕਿ ਥਾਣੇ ਵਿੱਚ ਆਉਣ ਜਾਣ ਵਾਲੇ ਲੋਕਾਂ ਦਾ ਸਤਿਕਾਰ ਦਿਤਾ ਜਾਵੇਗਾ। ਕਿਸੇ ਨੂੰ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ l ਉਨਾਂ ਦੇ ਪੈਂਡਿੰਗ ਪਏ ਅਧੂਰੇ ਕੰਮ ਪਹਿਲ ਦੇ ਅਧਾਰ ਤੇ ਕਰਾਉਣ ਦੀ ਕੋਸ਼ਿਸ਼ ਕਰਾਂਗਾ l
 ਉਹਨਾਂ ਲੋਕਾਂ ਨੂੰ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੋਹਿੰਮ ਦੌਰਾਨ ਪੁਲਿਸ ਦਾ ਸਹਿਯੋਗ ਦੇਣl ਨਸ਼ਾ ਤਰਸਕਰਾਂ ਦੀ ਸੂ ਦੇਣ ਵਾਲੇ ਵਿਅਕਤੀਆਂ ਦੇ ਨਾਮ ਗੁਪਤ ਰੱਖੇ ਜਾਣਗੇ l ਉਹਨਾਂ ਕਿਹਾ ਕਿ ਆਜ਼ਾਦੀ ਦਿਵਸ ਨੂੰ ਲੈ ਕੇ ਸੁਰੱਖਿਆ ਦੇ ਮੱਦੇ ਨਜ਼ਰ ਪੁਲਿਸ ਨੇ ਸਖਤ ਪ੍ਰਬੰਧ ਕਰ ਦਿੱਤੇ ਹਨ l ਥਾਂ ਥਾਂ ਤੇ ਬੈਰੀਗੇਡ ਲਗਾ ਕੇ ਆਉਣ ਜਾਣ ਵਾਲੇ ਵਾਹਨਾਂ ਦੀ ਵਿਸ਼ੇਸ਼ ਤੌਰ ਤੇ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਅਣਜਾਣ ਵਿਅਕਤੀ ਨੂੰ ਆਪਣੇ ਗੱਡੀ ਕਾਰ ਵਿੱਚ ਜਾਂ ਸਕੂਟਰ ਮੋਟਰਸਾਇਕਲ ਤੇ ਕੋਈ ਲਿਫਟ ਨਾ ਦੇਣ l ਉਹਨਾਂ ਕਿਹਾ ਕਿ ਜੇਕਰ ਕੋਈ ਸ਼ੱਕੀ ਲਵਾਰਸ ਵਸਤੂ ਜਾਂ ਸ਼ੱਕੀ ਵਿਅਕਤੀ ਮਿਲਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਨੇੜੇ ਦੇ ਥਾਣੇ ਜਾਂ ਪੁਲਿਸ ਕੰਟਰੋਲ ਰੂਮ ਤੇ ਦਿੱਤੀ ਜਾਵੇ l