ਚੌਪਹਿਰਾ ਸਮਾਗਮ.
ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਵਿਖੇ ਜਪ-ਤਪ ਚੌਪਹਿਰਾ ਸਮਾਗਮ
ਆਨੰਦਮਈ ਗੁਰਬਾਣੀ ਕੀਰਤਨ ਨਾਲ ਸੰਗਤ ਹੋਈ ਨਿਹਾਲ
ਲੁਧਿਆਨਾ : ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਵਿਖੇ ਜਪ-ਤਪ ਚੌਪਹਿਰਾ ਸਮਾਗਮ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁੱਜੀਆਂ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਸਮਾਗਮ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਈ। ਉਪਰੰਤ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਚੌਪਹਿਰਾ ਸਮਾਗਮ ਸਮੇਂ ਜੁੜੀਆਂ ਸੰਗਤਾਂ ਨੂੰ ਗੁਰੂ ਸਾਹਿਬ ਦੀ ਬਾਣੀ ਨਾਲ ਜੋੜਿਆ ਅਤੇ ਨਾਮ ਸਿਮਰਨ, ਸੇਵਾ ਅਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦਾ ਸੰਦੇਸ਼ ਦਿੱਤਾ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਿੰਦਰਪਾਲ ਸਿੰਘ ਬਿੰਦਰਾ ਅਤੇ ਟਰੱਸਟੀ ਅਮਰਜੀਤ ਸਿੰਘ ਟਿੱਕਾ ਨੇ ਦੱਸਿਆ ਕਿ ਅਜਿਹੇ ਧਾਰਮਿਕ ਸਮਾਗਮਾਂ ਦਾ ਉਦੇਸ਼ ਸੰਗਤ ਨੂੰ ਗੁਰਬਾਣੀ ਨਾਲ ਜੋੜਨਾ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਤੇ ਸਿੱਖੀ ਦੇ ਸਿਧਾਂਤਾਂ ਨਾਲ ਜਾਣੂ ਕਰਵਾਉਣਾ ਹੈ। ਸਮਾਗਮ ਦੇ ਅੰਤ ਵਿੱਚ ਸਮੂਹ ਸੰਗਤ ਦੀ ਚੜ੍ਹਦੀ ਕਲਾ, ਦੇਸ਼-ਵਿਦੇਸ਼ ਦੀ ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।
ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
