ਚੌਪਹਿਰਾ ਸਮਾਗਮ.
ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਚੌਪਹਿਰਾ ਸਮਾਗਮ ਕਰਵਾਇਆ
ਲੁਧਿਆਣਾ (ਇੰਦਰਜੀਤ) : ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਪਤਾਹਿਕ ਚੌਪਹਿਰਾ ਸਮਗਮ ਕਰਵਾਇਆ ਗਿਆ ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਹਿੱਸਾ ਲਿਆ। ਚੌਪਹਿਰਾ ਸਮਗਮ 'ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਕੀਤਾ ਗਿਆ ਜਿਸ ਵਿਚ ਬੁੱਢਾ ਦਲ ਦੇ ਮੁੱਖ ਕਥਾ ਵਾਚਕ ਭਾਈ ਸੁਖਜੀਤ ਸਿੰਘ ਜੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਜਿਨ੍ਹਾਂ ਵੱਲੋਂ 'ਗੁਰੂ ਲਾਧੋ ਰੇ' ਦਿਵਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਚੌਪਹਿਰਾ ਸਮਾਗਮ ਦੀ ਮਹੱਤਤਾ ਬਾਰੇ ਸੰਗਤਾਂ ਨੂੰ ਜਾਗਰੂਕ ਕੀਤਾ । ਉਪਰੰਤ ਬੀਬੀਆਂ ਦੇ ਜੱਥੇ ਵਲੋਂ ਸੰਗਤੀ ਰੂਪ ਵਿਚ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ। ਅਰਦਾਸ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਭਾਈ ਸੁਖਜੀਤ ਸਿੰਘ ਅਤੇ ਉਹਨਾਂ ਦੇ ਜੱਥੇ ਨੂੰ ਸਿਰਪਾਓ ਨਾਲ ਸਨਮਾਨਿਤ ਕੀਤਾ ਗਿਆ ਜਿਸ ਵਿਚ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਰਿੰਦਰਪਾਲ ਸਿੰਘ ਬਿੰਦਰਾ, ਟਰੱਸਟੀ ਹਰਪ੍ਰੀਤ ਸਿੰਘ ਰਾਜਧਾਨੀ, ਨਵਪ੍ਰੀਤ ਸਿੰਘ ਥਿੰਦਰਾ, ਅਮਰਜੀਤ ਸਿੰਘ ਟਿੱਕਾ, ਜਸਵਿੰਦਰ ਸਿੰਘ ਸੇਠੀ, ਅਮਰਪਾਲ ਸਿੰਘ ਸਰਨਾ, ਹਰਵਿੰਦਰ ਸਿੰਘ ਚਾਵਲਾ ਹਾਜ਼ਰ ਸਨ।
