ਅਹਿਮ ਮੀਟਿੰਗ.
ਲੁਧਿਆਣਾ ਦੇ ਛੇ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਅਹਿਮ ਮੀਟਿੰਗ
2027 ਦੀਆਂ ਚੋਣਾਂ ਦੀ ਤਿਆਰੀ, ਜਥੇਬੰਦਕ ਢਾਂਚੇ ਦੇ ਵਿਸਥਾਰ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ ’ਤੇ ਹੋਇਆ ਵਿਚਾਰ-ਵਟਾਂਦਰਾ
ਲੁਧਿਆਣਾ (ਪਾਲੀ) : ਅੱਜ ਅਕਾਲੀ ਜਥੇ ਦੇ ਪ੍ਰਧਾਨ ਸ. ਭੁਪਿੰਦਰ ਸਿੰਘ ਭਿੰਦਾ ਦੇ ਸੱਦੇ ’ਤੇ ਉਨ੍ਹਾਂ ਦੇ ਦਫ਼ਤਰ ਵਿਖੇ ਲੁਧਿਆਣਾ ਸ਼ਹਿਰ ਦੇ ਛੇ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਰਣਜੀਤ ਸਿੰਘ ਢਿੱਲੋਂ, ਇੰਚਾਰਜ ਹਲਕਾ ਪੂਰਬੀ ਅਤੇ ਲੋਕ ਸਭਾ ਹਲਕਾ ਲੁਧਿਆਣਾ, ਮੈਂਬਰ ਕੋਰ ਕਮੇਟੀ; ਜਗਬੀਰ ਸਿੰਘ ਸੋਖੀ, ਇੰਚਾਰਜ ਹਲਕਾ ਆਤਮ ਨਗਰ; ਜਸਪਾਲ ਸਿੰਘ ਗਿਆਸਪੁਰਾ, ਇੰਚਾਰਜ ਹਲਕਾ ਦੱਖਣੀ; ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਇੰਚਾਰਜ ਹਲਕਾ ਪੱਛਮੀ; ਆਰ. ਡੀ. ਸ਼ਰਮਾ, ਇੰਚਾਰਜ ਹਲਕਾ ਉੱਤਰੀ ਅਤੇ ਅੰਮਿਤ ਗੋਸਾਂਈ, ਇੰਚਾਰਜ ਹਲਕਾ ਕੇਂਦਰੀ ਨੇ ਸ਼ਮੂਲੀਅਤ ਕੀਤੀ।
ਮੀਟਿੰਗ ਦੌਰਾਨ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ SIR, ਬੂਥ ਕਮੇਟੀਆਂ ਨੂੰ ਹੋਰ ਮਜ਼ਬੂਤ ਕਰਨ, ਅਕਾਲੀ ਦਲ ਦੇ ਵੱਖ-ਵੱਖ ਵਿੰਗਾਂ ਦਾ ਵਿਸਥਾਰ ਕਰਨ ਅਤੇ ਹਰੇਕ ਪੱਧਰ ’ਤੇ ਪਾਰਟੀ ਦੀ ਜਥੇਬੰਦੀ ਨੂੰ ਸਰਗਰਮ ਕਰਨ ਬਾਰੇ ਵਿਚਾਰ ਕੀਤੇ ਗਏ।
ਇਸ ਤੋਂ ਇਲਾਵਾ ਸਰਕਲ-ਵਾਈਜ਼ ‘ਵਰਕਰ ਵਿਚਾਰ ਮਿਲਣੀ’ ਪ੍ਰੋਗਰਾਮ ਤਹਿਤ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰਨ ਦਾ ਫੈਸਲਾ ਕੀਤਾ ਗਿਆ, ਤਾਂ ਜੋ ਜ਼ਮੀਨੀ ਪੱਧਰ ’ਤੇ ਵਰਕਰਾਂ ਦੀਆਂ ਮੁਸ਼ਕਲਾਂ, ਸੁਝਾਵਾਂ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਸਮਝਿਆ ਜਾ ਸਕੇ। ਮੀਟਿੰਗ ਵਿੱਚ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਗਿਆ ਕਿ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਮੁੱਦਿਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਰਕਰਾਂ ਨੂੰ ਹੋਰ ਸਰਗਰਮ ਕੀਤਾ ਜਾਵੇ।
ਮੀਟਿੰਗ ਵਿੱਚ ਲੁਧਿਆਣਾ ਸ਼ਹਿਰ ਅਤੇ ਸਮੁੱਚੇ ਪੰਜਾਬ ਦੀ ਮੌਜੂਦਾ ਸਥਿਤੀ ’ਤੇ ਵੀ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ। ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਬੁਨਿਆਦੀ ਢਾਂਚੇ ਦੀ ਮਾੜੀ ਹਾਲਤ, ਸੜਕਾਂ, ਸੀਵਰੇਜ, ਸਫ਼ਾਈ ਅਤੇ ਹੋਰ ਨਾਗਰਿਕ ਸਹੂਲਤਾਂ ਨਾਲ ਜੁੜੀਆਂ ਸਮੱਸਿਆਵਾਂ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਅਮਨ-ਕਾਨੂੰਨ ਦੀ ਸਥਿਤੀ ’ਤੇ ਚਰਚਾ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਪੈਦਾ ਹੋ ਰਿਹਾ ਡਰ ਅਤੇ ਅਸੁਰੱਖਿਆ ਦਾ ਮਾਹੌਲ ਚਿੰਤਾ ਦਾ ਵਿਸ਼ਾ ਹੈ। ਖਾਸ ਕਰਕੇ ਉਦਯੋਗਪਤੀਆਂ ਅਤੇ ਵਪਾਰੀਆਂ ਵਿੱਚ ਪੈਦਾ ਹੋ ਰਹੀ ਅਸੁਰੱਖਿਆ ਕਾਰਨ ਉਦਯੋਗਾਂ ਅਤੇ ਕਾਰੋਬਾਰਾਂ ਦਾ ਪੰਜਾਬ ਤੋਂ ਬਾਹਰ ਜਾਣਾ ਸੂਬੇ ਦੀ ਆਰਥਿਕਤਾ ਲਈ ਵੱਡਾ ਨੁਕਸਾਨ ਹੈ। ਉਦਯੋਗ ਸੂਬੇ ਤੋਂ ਬਾਹਰ ਜਾਣ ਨਾਲ ਰੁਜ਼ਗਾਰ ਦੇ ਮੌਕੇ ਘਟਣਗੇ ਅਤੇ ਪੰਜਾਬ ਦੇ ਨੌਜਵਾਨਾਂ ਲਈ ਭਵਿੱਖ ਹੋਰ ਮੁਸ਼ਕਲ ਹੋਵੇਗਾ।
ਆਗੂਆਂ ਨੇ ਕਿਹਾ ਕਿ ਜੇਕਰ ਮੌਜੂਦਾ ਹਾਲਾਤਾਂ ਵਿੱਚ ਸੁਧਾਰ ਨਾ ਕੀਤਾ ਗਿਆ ਤਾਂ ਸਿਰਫ਼ ਉਦਯੋਗ ਅਤੇ ਕਾਰੋਬਾਰ ਹੀ ਨਹੀਂ, ਸਗੋਂ ਆਮ ਲੋਕ ਵੀ ਬਿਹਤਰ ਰੁਜ਼ਗਾਰ, ਸੁਰੱਖਿਆ ਅਤੇ ਭਵਿੱਖ ਦੀ ਭਾਲ ਵਿੱਚ ਪੰਜਾਬ ਛੱਡਣ ਲਈ ਮਜਬੂਰ ਹੋ ਸਕਦੇ ਹਨ। ਇਸ ਲਈ ਸਰਕਾਰ ਨੂੰ ਸਿਆਸੀ ਬਿਆਨਬਾਜ਼ੀ ਦੀ ਬਜਾਏ ਪੰਜਾਬ ਦੀਆਂ ਅਸਲ ਸਮੱਸਿਆਵਾਂ ਵੱਲ ਤੁਰੰਤ ਧਿਆਨ ਦੇ ਕੇ ਠੋਸ ਕਦਮ ਚੁੱਕਣੇ ਚਾਹੀਦੇ ਹਨ।
ਮੀਟਿੰਗ ਵਿੱਚ ਹਾਜ਼ਰ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਉਂਦਾ ਰਹੇਗਾ ਅਤੇ ਜਥੇਬੰਦੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਕੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਸੁਚੱਜੀ ਅਤੇ ਯੋਜਨਾਬੱਧ ਤਿਆਰੀ ਕੀਤੀ ਜਾਵੇਗੀ। ਵਰਕਰਾਂ ਨਾਲ ਲਗਾਤਾਰ ਸੰਪਰਕ, ਲੋਕਾਂ ਦੀਆਂ ਸਮੱਸਿਆਵਾਂ ਦੀ ਪਛਾਣ ਅਤੇ ਉਨ੍ਹਾਂ ਦੇ ਹੱਲ ਲਈ ਆਵਾਜ਼ ਬੁਲੰਦ ਕਰਨਾ ਪਾਰਟੀ ਦੀ ਮੁੱਖ ਤਰਜੀਹ ਰਹੇਗੀ।
ਮੀਟਿੰਗ ਦੇ ਅੰਤ ਵਿੱਚ ਸਾਰੇ ਹਲਕਾ ਇੰਚਾਰਜਾਂ ਨੇ ਜਥੇਬੰਦਕ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਅਤੇ ਪਾਰਟੀ ਵਰਕਰਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਲਈ ਸਾਂਝੇ ਤੌਰ ’ਤੇ ਵਚਨਬੱਧਤਾ ਪ੍ਰਗਟ ਕੀਤੀ।