ਘੁੰਗਰਾਲੀ ਰਾਜਪੂਤਾਂ‌ ਸਕੂਲ‌ ਦੀ ਝੰਡੀ .

*ਸਰਕਾਰੀ ਹਾਈ ਸਮਾਰਟ ਸਕੂਲ ਘੁੰਗਰਾਲੀ ਰਾਜਪੂਤਾਂ ਦੀ ਅੰਡਰ-14 ਫੁੱਟਬਾਲ ਟੀਮ ਜ਼ਿਲ੍ਹੇ ਵਿੱਚੋ ਪਹਿਲੇ ਸਥਾਨ 'ਤੇ ਆਈ*

*ਵਿਦਿਆ ਦੇ ਨਾਲ ਖੇਡਾਂ ਵਿੱਚ ਵੀ ਅੱਗੇ ਸਰਕਾਰੀ ਹਾਈ ਸਮਾਰਟ ਸਕੂਲ ਘੁੰਗਰਾਲੀ ਰਾਜਪੂਤਾਂ: ਗੁਰਦੀਪ ਘਈ*

ਖੰਨਾ, ਲੁਧਿਆਣਾ, 23 ਅਗਸਤ:

ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਰਕਾਰੀ ਹਾਈ ਸਮਾਰਟ ਸਕੂਲ, ਘੁੰਗਰਾਲੀ ਰਾਜਪੂਤਾਂ ਨੇ ਇੱਕ ਵਾਰ ਫਿਰ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਸ਼ਾਨਦਾਰ ਪ੍ਰਾਪਤੀ ਦਰਜ ਕਰਦਿਆਂ ਆਪਣੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਪੰਜਾਬ ਸਿੱਖਿਆ ਵਿਭਾਗ ਵੱਲੋਂ ਕਰਵਾਏ ਗਏ 70 ਵੇ ਖੇਡ ਮੁਕਾਬਲਿਆਂ ਵਿੱਚ ਸਕੂਲ ਦੀ ਅੰਡਰ-14 ਲੜਕਿਆਂ ਦੀ ਫੁੱਟਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੁਧਿਆਣਾ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ।

ਸਕੂਲ ਮੁੱਖੀ ਗੁਰਦੀਪ ਘਈ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਪੜ੍ਹਾਈ ਅਤੇ ਸਭਿਆਚਾਰਕ ਗਤੀਵਿਧੀਆਂ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾਂਦਾ ਹੈ, ਜਿਸ ਦਾ ਨਤੀਜਾ ਅੱਜ ਵਿਦਿਆਰਥੀਆਂ ਦੀਆਂ ਲਗਾਤਾਰ ਪ੍ਰਾਪਤੀਆਂ ਦੇ ਰੂਪ ਵਿੱਚ ਸਾਹਮਣੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਵਿਦਿਆਰਥੀਆਂ ਦੀ ਮਿਹਨਤ, ਕੋਚਾਂ ਦੀ ਲਗਨ ਅਤੇ ਸਕੂਲ ਦੇ ਸਮੂਹ ਸਟਾਫ਼ ਦੇ ਸਹਿਯੋਗ ਦਾ ਨਤੀਜਾ ਹੈ।

ਇਸ ਸ਼ਾਨਦਾਰ ਸਫਲਤਾ 'ਤੇ ਸਕੂਲ ਮੁੱਖੀ ਗੁਰਦੀਪ ਘਈ ਨੇ ਟੀਮ ਦੇ ਕੋਚ ਪਰਦੀਪ ਸਿੰਘ ਅਤੇ ਜਗਦੇਵ ਸਿੰਘ ਸਮੇਤ ਸਮੂਹ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਅਗਲੇ ਪੱਧਰ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਮੂਹ ਪੰਚਾਇਤ, ਸਕੂਲ ਮੈਨੇਜਮੈਂਟ ਕਮੇਟੀ ਅਤੇ ਦੇਸ਼-ਵਿਦੇਸ਼ ਵਿੱਚ ਰਹਿੰਦੇ ਸਕੂਲ ਦੇ ਸ਼ੁਭਚਿੰਤਕਾਂ ਵੱਲੋਂ ਵੀ ਵਧਾਈ ਸੰਦੇਸ਼ ਪ੍ਰਾਪਤ ਹੋਏ।

ਇਸ ਮੌਕੇ ਅਸ਼ੀਸ਼ ਕੁਮਾਰ, ਚਰਨਜੀਤ ਕੌਰ, ਪਰਮਿੰਦਰ ਕੌਰ, ਪੁਸ਼ਪਿੰਦਰ ਸਿੰਘ, ਸੰਦੀਪ ਕੌਰ, ਜਸਪ੍ਰੀਤ ਕੌਰ, ਗੁਰਚਰਨ ਦਾਸ, ਜਗਦੀਪ ਸਿੰਘ, ਪਰਵਿੰਦਰ ਕੌਰ, ਸੰਦੀਪ ਕੌਰ ਅਤੇ ਨਵਦੀਪ ਸਿੰਘ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ। ਸਕੂਲ ਪਰਿਵਾਰ ਨੇ ਆਸ ਪ੍ਰਗਟਾਈ ਕਿ ਟੀਮ ਅਗਲੇ ਮੁਕਾਬਲਿਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਨਵੀਆਂ ਉਪਲਬਧੀਆਂ ਹਾਸਲ ਕਰੇਗੀ।