ਬਾਜਵਾ ਦੇ ਦਫ਼ਤਰ ਵਿਚ ਕਾਂਗਰਸ ਦੇ ਸਹਿ ਇੰਚਾਰਜ ਦਾਲਵੀ ਨੇ ਕੀਤੀ ਬਲਾਕ ਪ੍ਰਧਾਨਾਂ ਨਾਲ ਮੀਟਿੰਗ.
ਸਾਹਨੇਵਾਲ, 29 ਅਗਸਤ (ਰ)
ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਵੱਲੋਂ ਹਲਕਾ ਸਾਹਨੇਵਾਲ ਅੰਦਰ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਦਾਲਵੀ ਵੱਲੋਂ ਹਲਕਾ ਸਾਹਨੇਵਾਲ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਦੇ ਦਫ਼ਤਰ ਵਿਖੇ ਪਾਰਟੀ ਦੇ ਬਲਾਕ ਪ੍ਰਧਾਨਾਂ ਨਾਲ ਅਹਿਮ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਹਲਕੇ ਵਿੱਚ ਕਾਂਗਰਸ ਦੀ ਜਥੇਬੰਦਕ ਸਥਿਤੀ, ਪਾਰਟੀ ਵਰਕਰਾਂ ਨੂੰ ਸਰਗਰਮ ਕਰਨ, ਬੂਥ ਪੱਧਰ ’ਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਆਉਂਦੀਆਂ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ । ਇਸ ਮੌਕੇ ਪਾਰਟੀ ਦੇ ਆਗੂਆਂ ਵੱਲੋਂ ਹਲਕੇ ਨਾਲ ਸਬੰਧਤ ਸਿਆਸੀ ਹਾਲਾਤ ਬਾਰੇ ਵੀ ਸਹਿ-ਇੰਚਾਰਜ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਜ਼ਿਲ੍ਾ ਕਾਂਗਰਸ ਦੇ ਦਿਹਾਤੀ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਪੁਰ, ਮਹਿਲਾ ਕਾਂਗਰਸ ਦਿਹਾਤੀ ਦੀ ਪ੍ਰਧਾਨ ਕਿਰਨਦੀਪ ਕੌਰ ਗਰੇਵਾਲ, ਬਲਾਕ ਪ੍ਰਧਾਨ ਤਾਜ ਪਰਮਿੰਦਰ ਸਿੰਘ ਸੋਨੂ, ਬਲਵੀਰ ਸਿੰਘ ਬੁੱਢੇਵਾਲ, ਰਮੇਸ਼ ਕੁਮਾਰ ਪੱਪੂ, ਜਸਪਾਲ ਸਿੰਘ ਗਾਹੀ ਭੈਣੀ, ਰਵਨੀਤ ਸਿੰਘ ਗਿੱਲ, ਹੈਪੀ ਧਨਾਣਸੂ, ਸ਼ਮਸ਼ੇਰ ਸਿੰਘ ਸ਼ੇਰੀ, ਰਜਿੰਦਰ ਸਿੰਘ ਗੋਗੀ, ਅਮਨ ਪਨੇਸਰ, ਰੋਬਿਨ ਮੈਨੀ, ਕਰਨ ਅਨੇਜਾ, ਸੰਦੀਪ ਸੋਨੀ, ਰੁਪਿੰਦਰ ਸਿੰਘ ਨੂਰਵਾਲ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।
