ਖਾਟੂ ਸ਼ਿਆਮ ਮੰਦਿਰ ਨਤਮਸਤਕ ਹੋਏ ਵਿਕਰਮ ਸਿੰਘ ਬਾਜਵਾ .
ਸਮੂਹ ਸੰਗਤਾਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਦਿੱਤੀਆਂ ਮੁਬਾਰਕਾਂ
ਲੁਧਿਆਣਾ/ ਸਾਹਨੇਵਾਲ , 4 ਸਤੰਬਰ: (ਰ) ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਹਲਕਾ ਸਾਹਨੇਵਾਲ ਦੇ ਇਨਚਾਰਜ ਵਿਕਰਮ ਸਿੰਘ ਬਾਜਵਾ ਨੇ ਖਾਟੂ ਸ਼ਿਆਮ ਮੰਦਿਰ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਮੌਕੇ ਵਿਕਰਮ ਸਿੰਘ ਬਾਜਵਾ ਨੇ ਕਿਹਾ ਕਿ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਾਨੂੰ ਭਗਵਾਨ ਸ੍ਰੀ ਕ੍ਰਿਸ਼ਨ ਵੱਲੋਂ ਦਰਸਾਏ ਸੱਚ, ਧਰਮ ਅਤੇ ਨੇਕੀ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਂਦੀਆਂ ਹਨ।
ਉਨ੍ਹਾਂ ਸਮੂਹ ਸੰਗਤਾਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਹਾਰਦਿਕ ਮੁਬਾਰਕਾਂ ਭੇਟ ਕਰਦਿਆਂ ਕਿਹਾ ਕਿ ਇਹ ਪਵਿੱਤਰ ਦਿਹਾੜਾ ਹਰ ਪਰਿਵਾਰ ਦੇ ਜੀਵਨ ਵਿੱਚ ਖੁਸ਼ਹਾਲੀ, ਸ਼ਾਂਤੀ ਅਤੇ ਆਪਸੀ ਭਾਈਚਾਰਾ ਲੈ ਕੇ ਆਵੇ।
ਇਸ ਮੌਕੇ ਮੰਦਿਰ ਵਿਖੇ ਮੌਜੂਦ ਸੰਗਤਾਂ ਵੱਲੋਂ ਵੀ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਮੰਦਿਰ ਦੇ ਮੁੱਖ ਸੇਵਾਦਾਰ ਅਨਿਲ ਮਿੱਤਲ, ਸੁਭਾਸ਼ ਗੋਇਲ, ਵਿਨੇ ਗੋਇਲ, ਅ exਮਿਤ ਗੋਇਲ ਅਤੇ ਪ੍ਰਬੰਧਕਾਂ ਵੱਲੋਂ ਵਿਕਰਮ ਬਾਜਵਾ ਨੂੰ ਸਿਰੋਪਾ ਭੇਂਟ ਕੀਤਾ ਗਿਆ
ਕੈਪਸ਼ਨ: ਸ਼੍ਰੀ ਖਾਟੂ ਸ਼ਿਆਮ ਮੰਦਰ ਵਿਖੇ ਨਤਮਸਤਕ ਹੁੰਦੇ ਵਿਕਰਮ ਸਿੰਘ ਬਾਜਵਾ ਨਾਲ ਨਜ਼ਰ ਆਉਂਦੇ ਅਨਿਲ ਮਿੱਤਲ ਅਤੇ ਹੋਰ
