ਜਾਗਰੂਕਤਾ ਕੈਂਪ ਲਗਾਇਆ .
ਬਲਾਕ ਸਮਰਾਲਾ ਦੇ ਪਿੰਡ ਗੋਹ ’ਚ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
- ਡੇਅਰੀ ਫਾਰਮਰਾਂ ਨੂੰ ਵਿਭਾਗ ਦੀਆਂ ਸਬਸਿਡੀ ਸਕੀਮਾਂ, ਕੈਟਲ ਸ਼ੈੱਡ, ਮਿਲਕਿੰਗ ਮਸ਼ੀਨ, ਡੇਅਰੀ ਕਰਜ਼ਾ ਕੇਸਾਂ ਸਬੰਧੀ ਵੀ ਜਾਣਕਾਰੀ ਦਿੱਤੀ
ਲੁਧਿਆਣਾ, 25 ਸਤੰਬਰ (ਡੀ ਪੀ ਆਰ) – ਪੰਜਾਬ ਸਰਕਾਰ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ, ਵਰਿਆਮ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਅੱਜ ਮਿਤੀ 25 ਸਤੰਬਰ ਨੂੰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਲੁਧਿਆਣਾ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਗੋਹ, ਬਲਾਕ ਸਮਰਾਲਾ ਵਿਖੇ ਇੱਕ ਦਿਨਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ।
ਕੈਂਪ ਦੌਰਾਨ ਡਾ. ਗੁਲਜ਼ਾਰ, ਡਾ. ਬਲਦੇਵ ਸਿੰਘ, ਵੇਰਕਾ ਕੈਟਲ ਫੀਡ ਪਲਾਂਟ ਖੰਨਾ ਤੋਂ ਬਚਿੱਤਰ ਸਿੰਘ, ਡੇਅਰੀ ਵਿਕਾਸ ਇੰਸਪੈਕਟਰ ਅਗਮਪ੍ਰੀਤ ਕੌਰ ਅਤੇ ਮਿਸ ਅੰਕਿਤ ਕਪੂਰ ਵੱਲੋਂ ਡੇਅਰੀ ਫਾਰਮਰਾਂ ਨੂੰ ਵਿਭਾਗ ਦੀਆਂ ਸਬਸਿਡੀ ਸਕੀਮਾਂ, ਕੈਟਲ ਸ਼ੈੱਡ, ਮਿਲਕਿੰਗ ਮਸ਼ੀਨ, ਡੇਅਰੀ ਯੂਨਿਟ ਅਤੇ ਹੋਰ ਡੇਅਰੀ ਵਿਕਾਸ ਸਕੀਮਾਂ, ਪਸ਼ੂਆਂ ਦੀਆਂ ਬਿਮਾਰੀਆਂ, ਖੁਰਾਕ, ਸਾਂਭ-ਸੰਭਾਲ ਅਤੇ ਡੇਅਰੀ ਕਰਜ਼ਾ ਕੇਸਾਂ ਸਬੰਧੀ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਪਿੰਡ ਦੇ ਸਰਪੰਚ ਨੇ ਵੀ ਕੈਂਪ ਦਾ ਦੌਰਾ ਕਰਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ।

-------