ਵਫ਼ਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਮਿਲਿਆ .
ਸਮਾਜ ਸੇਵੀ ਸੰਸਥਾ ਦਾ ਵਫਦ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਮਿਲਿਆ
ਲੁਧਿਆਣਾ, 13 ਅਕਤੂਬਰ (ਸਰਬਜੀਤ): ਭਾਜਪਾ ਮਹਿਲਾ ਮੋਰਚੇ ਦੀ ਕਾਰਜਕਾਰਨੀ ਮੈਂਬਰ ਤੇ ਹਸਰਤ ਵੈਲਫੇਅਰ ਸੁਸਾਇਟੀ ਦੀ ਪ੍ਰਧਾਨ ਸਵਿਤਾ ਸ਼ਰਮਾ, ਤਰੁਣ ਗਰੋਵਰ, ਗੁਰਵਿੰਦਰ ਕੌਰ ਗੁਰੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਵਫਦ ਨੇ ਮੁਲਾਕਾਤ ਦੌਰਾਨ ਭਾਜਪਾ ਦੇ ਸਹਿਯੋਗ ਨਾਲ ਸਮਾਜਿਕ ਗਤੀਵਿਧੀਆਂ ਨੂੰ ਵਧਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਨੇ ਪੰਜਾਬ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੋਕ ਹਿੱਤ ਨੀਤੀਆਂ ਨੂੰ ਘਰ ਘਰ ਪਹੁਚਾਉਣ ਵਿੱਚ ਸਮਾਜ ਸੇਵੀ ਸੰਸਥਾਵਾਂ ਦੀ ਅਹਿਮ ਭੂਮਿਕਾ ਦਾ ਵੀ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੀ ਪ੍ਰਧਾਨ ਸਵਿਤਾ ਸ਼ਰਮਾ ਵਲੋਂ ਸਮਾਜ ਦੇ ਵੱਖ-ਵੱਖ ਵਰਗਾਂ ਦੀਆਂ ਲੋੜਾਂ ਅਤੇ ਸਮੱਸਿਆਵਾਂ ਨੂੰ ਤਰਜੀਹ ਦੇਣ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਸਮਾਜਿਕ ਖੇਤਰ ਵਿੱਚ ਸਰਗਰਮ ਵਿਅਕਤੀਆਂ ਦੀ ਭੂਮਿਕਾ ਨੂੰ ਅਹਿਮ ਦੱਸਦਿਆਂ ਉਨ੍ਹਾਂ ਕਿਹਾ ਕਿ ਸਮਾਜ ਸੇਵੀ ਲੋਕਾਂ ਨਾਲ ਸਿੱਧਾ ਸੰਪਰਕ ਰੱਖ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾ ਸਕਦੇ ਹਨ।
ਇਸ ਦੌਰਾਨ ਭਾਜਪਾ ਦੇ ਸਹਿਯੋਗ ਨਾਲ ਸਮਾਜਿਕ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਦੇ ਮੁੱਦੇ ’ਤੇ ਵੀ ਚਰਚਾ ਹੋਈ। ਸਮਾਜ ਦੇ ਵਿਕਾਸ ਲਈ ਸਿਆਸੀ ਆਗੂਆਂ ਅਤੇ ਸਮਾਜ ਸੇਵੀਆਂ ਵਿਚਕਾਰ ਬਿਹਤਰ ਤਾਲਮੇਲ ਹੋ ਸਕੇ। ਇਸ ਸੰਦਰਭ ਵਿੱਚ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਉਭਾਰਨ, ਸਮਾਜਿਕ ਭਲਾਈ ਦੀਆਂ ਗਤੀਵਿਧੀਆਂ ਨੂੰ ਹੁਲਾਰਾ ਦੇਣ ਅਤੇ ਵੱਖ-ਵੱਖ ਵਰਗਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਵਰਗੇ ਪਹਿਲੂਆਂ ’ਤੇ ਵਿਚਾਰ ਕੀਤਾ ਗਿਆ। ਸਮਾਜ ਸੇਵੀ ਵਰਗ ਲੋਕਾਂ ਦੀਆਂ ਲੋੜਾਂ ਅਤੇ ਉਮੀਦਾਂ ਨੂੰ ਸਮਝਣ ਦੇ ਨਾਲ-ਨਾਲ ਸਮਾਜਿਕ ਮੁੱਦਿਆਂ ਨੂੰ ਸਬੰਧਤ ਧਿਰਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ।
