ਖੂਨਦਾਨ ਕੈਂਪ .
*ਹਿਊਮਨ ਵੈਲਫੇਅਰ ਬਲੱਡ ਡੋਨਰਜ਼ ਐਸੋਸੀਏਸ਼ਨ ਅਤੇ ਮਹਾਕਾਲ ਬਲੱਡ ਸੇਵਾ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ*
*ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਸਮੇਤ ਕੀਤੀ ਵਿਸ਼ੇਸ਼ ਸ਼ਿਰਕਤ*
*ਸਿਵਲ ਹਸਪਤਾਲ ਨੂੰ ਮਿਲੇ 30 ਯੂਨਿਟ ਖੂਨ, ਲਵਾਸਾ ਹਸਪਤਾਲ ਦੀ ਟੀਮ ਵੱਲੋਂ ਮਰੀਜ਼ਾਂ ਦਾ ਮੈਡੀਕਲ ਚੈੱਕਅਪ*
ਖੰਨਾ, 10 ਨਵੰਬਰ ਦਿਵਿਆਂਸ਼ੂ ਸ਼ਰਮਾ): ਭਗਵਾਨ ਵਿਸ਼ਵਕਰਮਾ ਦਿਵਸ ਦੇ ਪਾਵਨ ਮੌਕੇ 'ਤੇ ਹਿਊਮਨ ਵੈਲਫੇਅਰ ਬਲੱਡ ਡੋਨਰਜ਼ ਐਸੋਸੀਏਸ਼ਨ ਅਤੇ ਮਹਾਕਾਲ ਬਲੱਡ ਸੇਵਾ ਵੱਲੋਂ ਸਾਂਝੇ ਤੌਰ 'ਤੇ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਕੈਂਪ ਵਿੱਚ ਸ਼ਿਰਕਤ ਕੀਤੀ ਅਤੇ ਖੂਨਦਾਨ ਕਰਨ ਵਾਲੇ ਮੈਂਬਰਾਂ ਤੇ ਪ੍ਰਬੰਧਕਾਂ ਦੀ ਹੌਸਲਾ ਅਫਜ਼ਾਈ ਕੀਤੀ।
ਕੈਂਪ ਵਿੱਚ ਦੋਵਾਂ ਸੰਸਥਾਵਾਂ ਦੇ ਮੈਂਬਰਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਦੌਰਾਨ ਸਿਵਲ ਹਸਪਤਾਲ ਦੀ ਟੀਮ ਵੱਲੋਂ 30 ਯੂਨਿਟ ਖੂਨ ਇਕੱਠਾ ਕੀਤਾ ਗਿਆ। ਇਸ ਦੇ ਨਾਲ ਹੀ ਲਵਾਸਾ ਹਸਪਤਾਲ ਵੱਲੋਂ ਮੈਡੀਕਲ ਚੈੱਕਅਪ ਕੈਂਪ ਵੀ ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ। ਇਸ ਮੌਕੇ ਡਾ. ਕਰਨਪ੍ਰੀਤ ਕੌਰ, ਟੈਕਨੀਸ਼ੀਅਨ ਨਵਦੀਪ ਕੌਰ, ਟੈਕਨੀਸ਼ੀਅਨ ਰਵਿਸ ਮਾਨ, ਟੈਕਨੀਸ਼ੀਅਨ ਗੁਰਪ੍ਰੀਤ ਕੌਰ ਅਤੇ ਅਮਨ ਸਮੇਤ ਮੈਡੀਕਲ ਟੀਮ ਦੇ ਮੈਂਬਰ ਮੌਜੂਦ ਰਹੇ। ਪ੍ਰਬੰਧਕਾਂ ਨੇ ਕਿਹਾ ਕਿ ਖੂਨਦਾਨ ਮਹਾਦਾਨ ਹੈ ਅਤੇ ਲੋੜਵੰਦ ਮਰੀਜ਼ਾਂ ਨੂੰ ਸਮੇਂ ਸਿਰ ਖੂਨ ਮੁਹੱਈਆ ਕਰਵਾਉਣਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ। ਅਜਿਹੇ ਉਪਰਾਲੇ ਸਮਾਜ ਵਿੱਚ ਸੇਵਾ, ਸਹਿਯੋਗ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ।
