ਪ੍ਰਭਦੀਪ ਸਿੰਘ ਨੱਥੋਵਾਲ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ .
ਸੁਖਬੀਰ ਸਿੰਘ ਬਾਦਲ ਨੇ ਸਾਬਕਾ ਡਿਪਟੀ ਡਾਇਰੈਕਟਰ ਪ੍ਰਭਦੀਪ ਸਿੰਘ ਨੱਥੋਵਾਲ ਨੂੰ ਅਕਾਲੀ ਦਲ ’ਚ ਕੀਤਾ ਸ਼ਾਮਲ
ਰਾਏਕੋਟ ਦਾ ਹਲਕਾ ਇੰਚਾਰਜ ਕੀਤਾ ਨਿਯੁਕਤ
ਰਾਏਕੋਟ, 13 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਪ੍ਰਭਦੀਪ ਸਿੰਘ ਨੱਥੋਵਾਲ ਨੂੰ ਪਾਰਟੀ ਵਿਚ ਸ਼ਾਮਲ ਕਰ ਕੇ ਉਹਨਾਂ ਨੂੰ ਇਸ ਹਲਕੇ ਤੋਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਪ੍ਰਭਦੀਪ ਸਿੰਘ ਦੇ ਜੱਦੀ ਪਿੰਡ ਨੱਥੋਵਾਲ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ ਤੇ ਕਿਹਾ ਕਿ ਇਹ ਉਹਨਾਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਇਕ ਬਹੁਤ ਹੀ ਪੜ੍ਹਿਆ ਲਿਖਿਆ ਅਫਸਰ ਜਿਸਦੀ ਚੰਗੀ ਸਾਖ਼ ਹੈ, ਅੱਜ ਅਕਾਲੀ ਦਲ ਵਿਚ ਸ਼ਾਮਲ ਹੋਇਆ ਹੈ। ਉਹਨਾਂ ਕਿਹਾ ਕਿ ਪ੍ਰਭਦੀਪ ਨੱਥੋਵਾਲ ਦੀ ਹਲਕੇ ਦੀ ਸੋਚ ਸਪਸ਼ਟ ਹੈ ਤੇ ਉਹਨਾਂ ਨੂੰ ਪੂਰਨ ਵਿਸ਼ਵਾਸ ਹੈ ਕਿ ਉਹ ਹਲਕੇ ਨੂੰ ਤਰੱਕੀ ਤੇ ਖੁਸ਼ਹਾਲੀ ਦੇ ਰਾਹ ’ਤੇ ਲੈ ਕੇ ਜਾਣਗੇ।
ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੇ ਨਵੇਂ ਪ੍ਰਤੀਨਿਧ ਦੀ ਹਮਾਇਤ ਕਰਨ ਅਤੇ ਕਿਹਾ ਕਿ ਪਿਛਲੇ 10 ਸਾਲਾਂ ਵਿਚ ਹਲਕੇ ਨੂੰ ਕਾਫੀ ਸੰਤਾਪ ਹੰਢਾਉਣਾ ਪਿਆ ਹੈ।
ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਉਹ ਨੱਥੋਵਾਲ ਜਿਸਨੂੰ ਵੱਖ-ਵੱਖ ਬਹਾਦਰੀ ਪੁਰਸਕਾਰ ਜਿੱਤ ਕੇ ਦੇਸ਼ ਨੂੰ ਮਾਣ ਦੁਆਉਣ ਵਾਲੇ ’ਫੌਜੀਆਂ ਦੇ ਪਿੰਡ’ ਵਜੋਂ ਵੀ ਜਾਣਿਆ ਜਾਂਦਾ ਹੈ, ਵਿਖੇ ਯਾਦਗਾਰ ਸਥਾਪਿਤ ਕਰੇਗਾ।
ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬੀਆਂ ਨੇ ਆਪਣੀ ਹੀ ਖੇਤਰੀ ਪਾਰਟੀ ਦੀ ਹਮਾਇਤ ਕਰਨ ਦਾ ਮਨ ਬਣਾ ਲਿਆ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਦਿੱਲੀ ਦੀਆਂ ਪਾਰਟੀਆਂ ਦੇ ਹੱਥੋਂ ਤਜ਼ਰਬੇ ਕਰ ਕੇ ਵੇਖੇ ਹਨ ਤੇ ਨੁਕਸਾਨ ਝੱਲਿਆ ਹੈ। ਹੁਣ ਉਹਨਾਂ ਨੇ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮਨ ਬਣਾਇਆ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਸਰਦਾਰ ਪ੍ਰਭਦੀਪ ਸਿੰਘ ਨੱਥੋਵਾਲ ਨੇ ਕਿਹਾ ਕਿ ਉਹਨਾਂ ਨੂੰ ਪੰਜਾਬ ਦੀ ਇਕਲੌਤੀ ਖੇਤਰੀ ਪਾਰਟੀ ਵਿਚ ਸ਼ਾਮਲ ਹੋਣ ’ਤੇ ਮਾਣ ਹੈ ਜਿਸਨੇ ਲੋਕਾਂ ਦੀਆਂ ਆਸਾਂ ਪੂਰੀਆਂ ਕੀਤੀਆਂ ਹਨ। ਉਹਨਾਂ ਕਿਹਾ ਕਿ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਦੀ ਸਿਰਜਣਾ ਸਮੇਤ ਤੇਜ਼ ਰਫਤਾਰ ਵਿਕਾਸ ਪਿਛਲੀ ਅਕਾਲੀ ਦਲ ਦੀ ਸਰਕਾਰ ਵੇਲੇ ਹੋਇਆ ਜੋ ਪ੍ਰੇਰਨਾ ਸਰੋਤ ਹੈ ਤੇ ਉਹਨਾਂ ਨੇ ਸਰਕਾਰੀ ਨੌਕਰੀ ਤੋਂ ਅਸਤੀਫਾ ਦੇ ਕੇ ਜਨਤਕ ਜੀਵਨ ਵਿਚ ਪ੍ਰਵੇਸ਼ ਕਰਨ ਦਾ ਫੈਸਲਾ ਕੀਤਾ ਹੈ। ਉਹਨਾਂ ਕਿਹਾਕਿ ਦਹਾਕੇ ਤੱਕ ਹੋਏ ਨੁਕਸਾਨ ਤੋਂ ਬਾਅਦ ਪੰਜਾਬ ਨੂੰ ਮੁੜ ਵਿਕਾਸ ਦੀ ਲੀਹ ’ਤੇ ਪਾਉਣ ਦੀ ਜ਼ਰੂਰਤ ਹੈ ਤੇ ਸਿਰਫ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵਰਗਾ ਦੂਰ ਅੰਦੇਸ਼ੀ ਸੋਚ ਦਾ ਮਾਲਕ ਹੀ ਅਜਿਹਾ ਕਰ ਸਕਦਾ ਹੈ।
ਇਸ ਮੌਕੇ ਸੀਨੀਅਰ ਆਗੂ ਸ਼ਰਨਜੀਤ ਸਿੰਘ ਢਿੱਲੋ਼, ਚੰਦ ਸਿੰਘ ਡੱਲਾ, ਐਸ ਆਰ ਕਲੇਰ, ਭੁਪਿੰਦਰ ਸਿੰਘ ਭਿੰਦਾ, ਗੁਰਚਰਨ ਸਿੰਘ ਗਰੇਵਾਲ, ਹਰਪ੍ਰੀਤ ਸਿੰਘ ਸਿਮਕ, ਕਮਲ ਚੇਤਲੀ ਤੇ ਜਸਕਰਨ ਸਿੰਘ ਦਿਓਲ ਵੀ ਹਾਜ਼ਰ ਸਨ।