ਤੀਰਥ ਯਾਤਰਾ .
ਸੀਨੀਅਰ ਸਿਟੀਜ਼ਨਜ਼ ਲਈ ਚਾਰ ਸ਼ਕਤੀਪੀਠਾਂ ਦੀ ਮੁਫ਼ਤ ਧਾਰਮਿਕ ਯਾਤਰਾ ਕਰਵਾਈ
ਚੰਡੀਗੜ੍ਹ, 27 ਨਵੰਬਰ: ਏਬੀ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਵੱਲੋਂ ਸੀਨੀਅਰ ਸਿਟੀਜ਼ਨਜ਼ ਨੂੰ ਮਾਤਾ ਚਿੰਤਪੂਰਨੀ ਜੀ, ਮਾਤਾ ਜਵਾਲਾ ਜੀ, ਮਾਤਾ ਚਾਮੁੰਡਾ ਜੀ ਅਤੇ ਮਾਤਾ ਨੈਣਾ ਦੇਵੀ ਜੀ ਦੇ ਪਵਿੱਤਰ ਦਰਸ਼ਨ ਕਰਵਾਉਣ ਲਈ ਮੁਫ਼ਤ ਧਾਰਮਿਕ ਯਾਤਰਾ ਦਾ ਆਯੋਜਨ ਕੀਤਾ ਗਿਆ। ਇਸ ਯਾਤਰਾ ਲਈ ਲਗਭਗ 50 ਸੀਨੀਅਰ ਸਿਟੀਜ਼ਨਜ਼ ਦਾ ਜਥਾ ਰਵਾਨਾ ਹੋਇਆ।
ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਬਾਂਸਲ ਦੀ ਅਗਵਾਈ ਹੇਠ ਕਰਵਾਈ ਗਈ ਇਸ ਪਹਿਲ ਦਾ ਮੁੱਖ ਉਦੇਸ਼ ਉਨ੍ਹਾਂ ਸੀਨੀਅਰ ਸਿਟੀਜ਼ਨਜ਼ ਨੂੰ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਮੌਕਾ ਪ੍ਰਦਾਨ ਕਰਨਾ ਹੈ, ਜੋ ਵਧਦੀ ਉਮਰ ਜਾਂ ਹੋਰ ਕਾਰਨਾਂ ਕਰਕੇ ਖ਼ੁਦ ਯਾਤਰਾ ਕਰਨ ਵਿੱਚ ਅਸਮਰੱਥ ਹਨ।
ਇਸ ਮੌਕੇ ਇਲਾਕੇ ਦੇ ਕੌਂਸਲਰ ਜਸਮਨਪ੍ਰੀਤ ਸਿੰਘ ਨੇ ਯਾਤਰਾ ਵਾਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਨੇ ਸੀਨੀਅਰ ਸਿਟੀਜ਼ਨਜ਼ ਦੀ ਭਲਾਈ ਅਤੇ ਸੇਵਾ ਲਈ ਐਸੋਸੀਏਸ਼ਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
