ਮਨੁੱਖੀ ਅਧਿਕਾਰ ਮੰਚ.
ਮਨੁੱਖੀ ਅਧਿਕਾਰ ਮੰਚ ਵੱਲੋਂ ਗੁਰਦੀਪ ਕੌਰ ਨੂੰ ਬਣਾਇਆ ਪੰਜਾਬ ਪ੍ਰਧਾਨ ਇਸਤਰੀ ਵਿੰਗ -ਡਾਕਟਰ ਖੇੜਾ
ਮੋਹਾਲੀ - ਮਨੁੱਖੀ ਅਧਿਕਾਰ ਮੰਚ ਵੱਲੋਂ ਜ਼ਿਲ੍ਹਾ ਮੋਹਾਲੀ ਵਿਖੇ ਪੰਜਾਬ ਚੇਅਰਮੈਨ ਗੁਰਪ੍ਰੀਤ ਸਿੰਘ ਝਾਮਪੁਰ ਦੀ ਪ੍ਰਧਾਨਗੀ ਹੇਠ ਕਟਾਣੀ ਰੈਸਟੋਰੈਂਟ ਖਰੜ ਵਿਖੇ ਕਰਵਾਈ ਗਈ। ਜਿਸ ਵਿੱਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ ਅਤੇ ਕੌਮੀ ਕੋਆਰਡੀਨੇਟਰ ਗੁਰਕੀਰਤ ਸਿੰਘ ਖੇੜਾ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਮੰਚ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਗੁਰਦੀਪ ਕੌਰ ਨੂੰ ਪੰਜਾਬ ਪ੍ਰਧਾਨ ਇਸਤਰੀ ਵਿੰਗ, ਦਲਵਿੰਦਰ ਸਿੰਘ ਨੂੰ ਮੀਤ ਪ੍ਰਧਾਨ ਬਲਾਕ ਖਰੜ, ਰਾਵਿੰਦਰ ਸਿੰਘ ਨੂੰ ਪ੍ਰਧਾਨ ਯੂਥ ਵਿੰਗ ਬਲਾਕ ਮਾਜਰੀ, ਗੁਰਵਿੰਦਰ ਸਿੰਘ ਨੂੰ ਚੇਅਰਮੈਨ ਬਲਾਕ ਮਾਜਰੀ, ਭਾਵਨਾ, ਗੁਰਮੀਤ ਕੌਰ ਅਤੇ ਕਰਨਵੀਰ ਸਿੰਘ ਨੂੰ ਸੰਸਥਾ ਵੱਲੋਂ ਨਿਯੁਕਤ ਕਰਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਇਸ ਵਾਰ ਪਹਿਲਾਂ ਦੀ ਤਰ੍ਹਾਂ ਸਾਲ 2027 ਦੀ ਡਾਇਰੀ ਅਤੇ ਕਲੰਡਰ 09 ਦਸੰਬਰ 2026 ਨੂੰ ਕਟਾਣੀ ਰੈਸਟੋਰੈਂਟ ਖਰੜ ਵਿਖੇ ਰਿਲੀਜ਼ ਕੀਤਾ ਜਾਵੇਗਾ। ਸੰਸਥਾ ਵੱਲੋਂ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਮੈਡਮ ਪ੍ਰਿਤਪਾਲ ਕੌਰ ਨੇ ਬੋਲਦਿਆਂ ਕਿਹਾ ਕਿ ਜਲਦੀ ਹੀ ਜ਼ਿਲ੍ਹਾ ਮਹਿਲਾ ਟੀਮ ਵਿਚ ਵਾਧਾ ਕੀਤਾ ਜਾਵੇਗਾ ਜਿਸ ਨਾਲ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕੀਤਾ ਜਾਵੇ ਗਾ। ਪੰਜਾਬ ਚੇਅਰਮੈਨ ਝਾਮਪੁਰ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਪੰਚਾਇਤੀ ਰਾਜ ਐਕਟ 2008 ਬਾਰੇ ਪੰਚਾਂ ਅਤੇ ਸਰਪੰਚਾਂ ਨੂੰ ਇਕੱਠੇ ਕਰਕੇ ਭਰਪੂਰ ਜਾਣਕਾਰੀ ਦੇਣੀ ਚਾਹੀਦੀ ਹੈ ਜਿਸ ਨਾਲ ਪੰਚਾਇਤਾਂ ਆਪਣੇ ਅਧਿਕਾਰਾਂ ਦੀ ਸਹੀ ਵਰਤੋਂ ਕਰ ਸਕਣ। ਨਵੇਂ ਚੁਣੇ ਗਏ ਅਹੁਦੇਦਾਰਾਂ ਨੇ ਬੋਲਦਿਆਂ ਕਿਹਾ ਕਿ ਜੋ ਸਾਨੂੰ ਸੰਸਥਾ ਵੱਲੋਂ ਜ਼ੁਮੇਵਾਰੀ ਦਿੱਤੀ ਗਈ ਹੈ ਅਸੀਂ ਉਸ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗੇ। ਹੋਰਨਾਂ ਤੋਂ ਇਲਾਵਾ ਗੁਰਪਾਲ ਸਿੰਘ ਜ਼ਿਲ੍ਹਾ ਚੇਅਰਮੈਨ, ਬਲਜੀਤ ਸਿੰਘ, ਕੁਲਦੀਪ ਕੌਰ, ਜਸਪਾਲ ਸਿੰਘ, ਅਮਰਜੀਤ ਸਿੰਘ ਅਤੇ ਪ੍ਰਭਨੂਰ ਸਿੰਘ ਆਦਿ ਨੇ ਵੀ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ।
