ਪ੍ਰਕਾਸ਼ ਪੁਰਬ ਮਨਾਇਆ .

ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

  ਲੁਧਿਆਣਾ 8  ਅਕਤੂਬਰ  (ਵਾਸੂ ਜੇਤਲੀ) - ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਸਿਟੀ ਇਨਕਲੇਵ
ਦੁੱਗਰੀ ਧਾਂਦਰਾ ਰੋਡ ਲੁਧਿਆਣਾ ਵਿਖੇ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ ।।ਇਸ ਮੌਕੇ ਪ੍ਰਿੰਸੀਪਲ ਸੁਖਵੰਤ ਸਿੰਘ ਜੀ (ਲੁਧਿਆਣਾ ਵਾਲੇ ) ਅਤੇ ਕਵਲਨੈਨ ਕੋਰ ਅਤੇ ਇਸਤਰੀ ਸਤਿਸੰਗ ਸਭਾ ਦੇ ਜੱਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਉਨ੍ਹਾਂ ਨੇ ਸੰਗਤਾਂ ਨੂੰ ਕਿਹਾ ਕਿ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਨੇ ਕੁੱਲ ਸੰਸਾਰ ਨੂੰ ਉੱਚੀ-ਸੁੱਚੀ ਜੀਵਨ ਜਾਂਚ ਸਿਖਾਈ ਅਤੇ ਸੱਚ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ । 'ਸੋਢੀ ਪਾਤਸ਼ਾਹ' ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਗੁਰੂ ਰੂਪੀ ਸਾਧ ਸੰਗਤ ਨੂੰ ਲੱਖ-ਲੱਖ ਵਧਾਈਆਂ ਹੋਣ । ਗੁਰੂ ਸਾਹਿਬ ਸਾਰੀ ਸੰਗਤ ਦੇ ਸਿਰ 'ਤੇ ਮਿਹਰ ਭਰਿਆ ਹੱਥ ਰੱਖਣ 
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਗਵਿੰਦਰਪਾਲ ਸਿੰਘ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਰਾਗੀ ਸਿੰਘਾਂ ਨੂੰ ਸਿਰਪਾਓ ਭੇਂਟ ਕਰ ਕੇ ਸਨਮਾਨਿਤ ਕੀਤਾ ।ਸੰਗਤਾਂ ਲਈ ਗੁਰੂ ਕਾ ਲੰਗਰ ਦਾ ਵਿਸ਼ੇਸ ਪ੍ਰਬੰਧ ਕੀਤਾ ਗਿਆ 
। ਇਸ ਗੁਰਮਤਿ ਸਮਾਗਮ ਵਿੱਚ ਭਾਈ ਕਰਮਜੀਤ ਸਿੰਘ, ਬਲਬੀਰ ਸਿੰਘ ਮੱਲ,ਮਹਿੰਦਰ ਸਿੰਘ, ਮਨਪ੍ਰੀਤ ਸਿੰਘ, ਪਰਮਜੀਤ ਸਿੰਘ ਬੇਦੀ,ਦਲਜੀਤ ਸਿੰਘ, ਅਮਰਜੀਤ ਸਿੰਘ ਸੂਰੀ,ਹਰਭਜਨ ਕੌਰ,    ਸਤਵੀਰ ਕੌਰ ਬੇਦੀ, ਪਰਮਜੀਤ ਕੌਰ,ਹਰਬੀਰ ਕੌਰ,ਮਨਜੀਤ ਕੌਰ,ਗੁਰਪ੍ਰੀਤ ਕੌਰ,ਬਲਵਿੰਦਰ ਕੌਰ, ਸਰਬਜੀਤ ਕੌਰ,ਮਨਜੀਤ ਕੌਰ,ਸਰੋਜ ਬਾਲਾ, ਤੇ ਹੋਰ ਵੀ ਸ਼ਾਮਲ ਸਨ  |

ਫੋਟੋ ਕੈਪਸ਼ਨ : ਰਾਗੀ ਜਥੇ ਨੂੰ ਸਨਮਾਨਿਤ ਕਰਦੇ ਹੋਏ ਗੁਰਦੁਆਰਾ ਸਾਹਿਬ ਦੇ ਮੁਖ ਸੇਵਾਦਾਰ ਭਗਵਿੰਦਰਪਾਲ ਸਿੰਘ ਗੋਲਡੀ ਅਤੇ ਪ੍ਰਬੰਧਕ ਕਮੇਟੀ ਮੈਂਬਰ ।