ਬਾਬਾ ਸਾਹਿਬ ਦੀ ਪ੍ਰਤਿਮਾ ਤੇ ਡੀਸੀ ਹਿਮਾਂਸ਼ੂ ਜੈਨ ਨੇ ਫੁੱਲ ਮਾਲਵਾ ਕੀਤਿਆਂ ਭੇਟ.
*ਰਾਸ਼ਟਰ ਬਾਬਾ ਸਾਹਿਬ ਵੱਲੋਂ ਪਾਏ ਗਏ ਵੱਡਮੁੱਲੇ ਯੋਗਦਾਨ ਨੂੰ ਕਦੇ ਵੀ ਨਹੀਂ ਭੁੱਲ ਸਕਦਾ - ਡੀ.ਸੀ ਹਿਮਾਂਸ਼ੂ ਜੈਨ*
ਲੁਧਿਆਣਾ, 14 ਅਪ੍ਰੈਲ (ਤਮੰਨਾ ਬੇਦੀ) : ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦੇ 135ਵੇਂ ਜਨਮ ਦਿਵਸ ਮੌਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਡਾ.ਬੀ.ਆਰ. ਅੰਬੇਡਕਰ ਜੀ ਦੇ ਪ੍ਰਤਿਮਾ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ.ਅੰਬੇਡਕਰ ਬਹੁਤ ਹੀ ਮਹਾਨ ਸ਼ਖ਼ਸੀਅਤ ਸਨ ਅਤੇ ਉਨ੍ਹਾਂ ਨੇ ਸੰਵਿਧਾਨ ਦੀ ਰਚਨਾ ਕਰ ਕੇ ਦੇਸ਼ ਦੀ ਤਰੱਕੀ ਵਿੱਚ ਇੱਕ ਵੱਡਾ ਯੋਗਦਾਨ ਦਿੱਤਾ ਹੈ। ਇਸ ਕਾਰਨ ਸਮਾਜ ਦੇ ਕਈ ਵਰਗਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰ ਬਾਬਾ ਸਾਹਿਬ ਦੇ ਯੋਗਦਾਨ ਨੂੰ ਕਦੇ ਵੀ ਨਹੀਂ ਭੁੱਲ ਸਕਦਾ।
ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਡਾ. ਬੀ.ਆਰ. ਅੰਬੇਡਕਰ ਦੀ ਮਿਹਨਤ, ਲਗਨ ਅਤੇ ਦੂਰਦ੍ਰਿਸ਼ਟੀ ਦਾ ਨਤੀਜਾ ਹੈ ਅਤੇ ਕਿਹਾ ਕਿ ਬਾਬਾ ਸਾਹਿਬ ਨਾ ਸਿਰਫ ਕਮਜ਼ੋਰ ਵਰਗਾਂ ਦੇ ਨੇਤਾ ਸਨ, ਬਲਕਿ ਉਹ ਪੂਰੀ ਮਨੁੱਖਤਾ ਦੇ ਹਿੱਤਕਾਰੀ ਸਨ।
ਹਿਮਾਂਸ਼ੂ ਜੈਨ ਨੇ ਕਿਹਾ ਕਿ ਡਾ. ਬੀ.ਆਰ.ਅੰਬੇਡਕਰ ਦਾ ਸਮਾਜ ਦੇ ਗਰੀਬ ਵਰਗਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਬੇਮਿਸਾਲ ਦ੍ਰਿੜਤਾ ਅਤੇ ਸੰਘਰਸ਼ ਵਜੋਂ ਵਿਸ਼ਵ ਦੀ ਹਰ ਪੀੜ੍ਹੀ ਲਈ ਇੱਕ ਮਿਸਾਲ ਬਣੇ ਰਹਿਣਗੇ।
ਉਨ੍ਹਾਂ ਅਪੀਲ ਕੀਤੀ ਕਿ ਲੋਕ ਜਾਤੀ, ਰੰਗ ਅਤੇ ਜਾਤੀ ਦੇ ਛੋਟੇ ਨਜ਼ਰੀਏ ਤੋਂ ਉਪਰ ਉਠ ਕੇ ਸਮਾਜ ਦੇ ਸਾਰੇ ਵਰਗਾਂ ਲਈ ਨਿਆਂ ਅਤੇ ਬਰਾਬਰੀ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਯਤਨ ਕਰਨ ਜੋ ਡਾ. ਬੀ.ਆਰ. ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
