ਮੁੱਖ ਮੰਤਰੀ ਤੀਰਥ ਯਾਤਰਾ ਬਸ ਨੂੰ ਸਾਕਸ਼ੀ ਅਰੋੜਾ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ.

ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਅੱਜ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਜੀ ਦੀ ਰਹਿਨੁਮਾਈ ਹੇਠ ਹਲਕਾ ਵੈਸਟ ਦੇ ਵਾਰਡ ਨੰਬਰ 56 ਚ' ਸ਼ਹੀਦ ਭਗਤ ਸਿੰਘ ਨਗਰ ਤੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਸ੍ਰੀ ਸੰਜੀਵ ਅਰੋੜਾ ਜੀ ਦੀ ਨੂੰਹ ਰਾਣੀ ਮੈਡਮ ਸਾਕਸ਼ੀ ਅਰੋੜਾ ਜੀ ਨੇ ਹਰੀ ਝੰਡੀ ਦੇ ਕੇ ਬਸ ਰਵਾਨਾ ਕੀਤੀ ਗਈ। ਇਸ ਉਪਰਾਲੇ ਲਈ ਪੰਜਾਬ ਖੱਤਰੀ ਅਰੋੜਾ ਵੈਲਫੇਅਰ ਬੋਰਡ ਦੇ ਮੈਂਬਰ ਜਸਪ੍ਰੀਤ ਸਿੰਘ ਕਾਕਾ ਮਾਛੀਵਾੜਾ ਅਤੇ ਉਨ੍ਹਾਂ ਦਾ ਸਮੂਹ ਪਰਿਵਾਰ ਵਧਾਈ ਦੀ ਪਾਤਰ ਹੈ। ਇਸ ਮੌਕੇ ਤੇ ਚੇਅਰਮੈਨ ਰਾਜੂ ਕਨੌਜੀਆ, ਦਫ਼ਤਰ ਇੰਚਾਰਜ ਮੈਡਮ ਨੀਨਾ ਸ਼ਰਮਾ, ਰਾਕੇਸ਼ ਸ਼ਰਮਾ, ਕਰਮਜੀਤ ਸਿੰਘ ਨਾਰੰਗਵਾਲ ਅਤੇ ਕਾਫੀ ਗਿਣਤੀ ਵਿਚ ਇਲਾਕਾ ਨਿਵਾਸੀ ਮੌਜੂਦ ਸਨ।