ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਲੁਧਿਆਣਾ ਵਿਖੇ 2 ਨਵੰਬਰ ਨੂੰ, DC ਜਤਿੰਦਰ ਜੋਰਵਾਲ ਨੇ ਲਿਆ ਤਿਆਰੀਆਂ ਦਾ ਜਾਇਜ਼ਾ.
- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਕਰਨਗੇ ਸਮਾਗਮ ਦੀ ਪ੍ਰਧਾਨਗੀ
- ਰਾਜ ਪੱਧਰੀ ਸਮਾਗਮ ਨੂੰ ਮਨਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ : ਡੀ.ਸੀ ਜਤਿੰਦਰ ਜੋਰਵਾਲ
ਲੁਧਿਆਣਾ, 1 ਨਵੰਬਰ (ਵਾਸੂ ਜੇਤਲੀ) - ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਕਿਹਾ ਕਿ 'ਕਿਰਤ ਦੇ ਦੇਵਤਾ' ਵਜੋਂ ਜਾਣੇ ਜਾਂਦੇ ਬਾਬਾ ਵਿਸ਼ਵਕਰਮਾ ਜੀ ਪੂਰੇ ਬ੍ਰਹਿਮੰਡ (ਸ੍ਰਿਸ਼ਟੀ) ਦੇ ਸ੍ਰੇਸ਼ਟ ਨਿਰਮਾਤਾ ਹਨ, ਜਿਨ੍ਹਾਂ ਦੇ ਜਨਮ ਦਿਵਸ ਨੂੰ ਸਮਰਪਿਤ 2 ਨਵੰਬਰ, 2024 ਨੂੰ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ ਮਨਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਸ੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਇਸ ਰਾਜ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਸਥਾਨਕ ਵਿਸ਼ਵਕਰਮਾ ਭਵਨ, ਮਿਲਰ ਗੰਜ ਵਿਖੇ ਭਗਵਾਨ ਵਿਸ਼ਵਕਰਮਾ ਜੀ ਅੱਗੇ ਨਤਮਸਤਕ ਹੋਣਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਧਰਤੀ 'ਤੇ ਸ਼ਿਲਪਕਾਰੀ, ਆਰਕੀਟੈਕਚਰ ਅਤੇ ਇੰਜਨੀਅਰਿੰਗ ਦੇ ਸੰਸਥਾਪਕ ਨੂੰ ਸ਼ਰਧਾਂਜਲੀ ਵਜੋਂ ਸਮਾਗਮ ਦਾ ਆਯੋਜਨ ਬੇਮਿਸਾਲ ਢੰਗ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਰਾਜ ਪੱਧਰੀ ਸਮਾਗਮ ਨੂੰ ਸਫਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਯਾਦਗਾਰੀ ਸਮਾਗਮ ਨੂੰ ਮਨਾਉਣ ਲਈ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਮੁਕੰਮਲ ਕੀਤੇ ਗਏ ਹਨ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਸ: ਅਮਰਜੀਤ ਸਿੰਘ ਟਿੱਕਾ ਅਤੇ ਡੀਪੀਆਰ�" ਪੁਨੀਤ ਪਾਲ ਸਿੰਘ ਗਿੱਲ ਵੀ ਹਾਜ਼ਰ ਸਨ।