MLA ਅਸ਼ੋਕ ਪਰਾਸ਼ਰ ਪੱਪੀ ਨੇ ਬੂਟੇ ਵੰਡ ਕੇ ਦਿੱਤਾ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਦਾ ਸੁਨੇਹਾ.

ਲੁਧਿਆਣਾ (ਇੰਦ੍ਰਜੀਤ) - ਲੁਧਿਆਣਾ ਸੈਂਟਰਲ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸ਼ਿੰਗਾਰ ਸਿਨੇਮਾ ਦੇ ਬਾਹਰ ਲੋਕਾਂ ਨੂੰ ਬੂਟੇ ਵੰਡ ਕੇ ਗਰੀਨ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ। ਲੋਕਾਂ ਵੱਲੋਂ ਵੀ ਇਸ ਗ੍ਰੀਨ ਦੀਵਾਲੀ ਦੇ ਸੁਨੇਹੇ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ ਅਤੇ ਵੱਧ ਤੋਂ ਵੱਧ ਬੂਟੇ ਵੰਡ ਕੇ ਵਾਤਾਵਰਨ ਦੀ ਸੰਭਾਲ 'ਚ ਆਪਣਾ ਯੋਗਦਾਨ ਪਾਉਣ ਦਾ ਅਹਿਦ ਵੀ ਲਿਆ ਗਿਆ। MLA ਅਸ਼ੋਕ ਪਰਾਸ਼ਰ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਕਰਨਾ ਸਾਡਾ ਸਾਰਿਆਂ ਦਾ ਹੀ ਫਰਜ਼ ਹੈ। ਦਿਨੋਂ ਦਿਨ ਵਧ ਰਹੇ ਪ੍ਰਦੂਸ਼ਣ ਕਾਰਨ ਕਈ ਤਰ੍ਹਾ ਦੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ ।ਸ਼ਹਿਰ ਵਾਸੀਆਂ ਨੂੰ ਗੰਭੀਰ ਬਿਮਾਰੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਇਸਲਈ ਸਾਨੂੰ ਵਾਤਾਵਰਣ ਦੀ ਸੁਰੱਖਿਆ ਲਈ ਹਰ ਸੰਭਵ ਯਤਨ ਕਰਨਾ ਚਾਹੀਦਾ ਹੈ