ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸੁਖਬੀਰ ਬਾਦਲ ਤੇ ਹਮਲਾ ਨਿੰਦਣਯੋਗ - ਗੋਸ਼ਾ.

 

ਪੰਜਾਬ ਵਿੱਚ ਕਾਨੂੰਨ ਵਿਵਸਥਾ ਚਰਮਰਾ ਗਈ 


ਲੁਧਿਆਣਾ (ਪ੍ਰਿਤਪਾਲ ਸਿੰਘ ਪਾਲੀ) - ਸਾਹਿਬ ਸ੍ਰੀ ਗੁਰੂ ਰਾਮਦਾਸ ਸਾਹਿਬ ਪਾਤਸ਼ਾਹ ਜੀ ਦੇ ਦਰ ਤੇ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸੱਚੇ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਤਨਖਾਹ ਭੁਗਤਣ ਲਈ ਸੇਵਾ ਕਰ ਰਹੇ  ਸੁਖਬੀਰ ਬਾਦਲ ਉੱਪਰ ਹੋਏ ਜਾਨਲੇਵਾ ਹਮਲੇ ਦੀ ਜਿੰਨੀ ਨਿਖੇਧੀ ਕੀਤੀ ਜਾਵੇ ਉਹ ਘੱਟ ਹੈ । ਕਿਉਂਕਿ ਇਸ ਦਰ ਤੋਂ ਕੁੱਲ ਦੁਨੀਆ ਲਈ ਇੱਕ ਅਕਾਲ ਪੁਰਖ ਦੀ ਭਗਤੀ ਤੇ ਆਪਸੀ ਪ੍ਰੇਮ ਪਿਆਰ ਦਾ ਸੰਦੇਸ਼ ਜਾਂਦਾ ਹੈ । ਅਜਿਹੇ ਵਿੱਚ  ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਮੰਨਕੇ ਤਨਖਾਹ ਭੁਗਤ ਰਹੇ ਇੱਕ ਸਿੱਖ ਤੇ ਸੱਚੇ ਪਾਤਸ਼ਾਹ ਦੇ ਦਰ ਤੇ ਹਮਲਾ ਕਰਨ ਵਾਲੇ ਜਿੱਥੇ ਗੁਰੂ ਦੇ ਦਰ ਤੇ ਤਾਂ ਦੋਸ਼ੀ ਬਣੇ ਹਨ ਉੱਥੇ  ਸਰਕਾਰ ਨੂੰ ਚਾਹੀਦਾ ਹੈ ਕਿ ਇਸ ਸੰਬੰਧੀ ਕਾਰਵਾਈ ਕਰਕੇ ਸਾਰੇ ਦੋਸ਼ੀ ਨਸ਼ਰ ਕੀਤੇ ਜਾਣ ਚਾਹੇ ਸੁਖਬੀਰ ਬਾਦਲ ਅੱਜ ਦੋਸ਼ੀ ਹਨ ਸਾਡੇ ਕੋਲ ਅਦਾਲਤ ਹਨ ਅਸੀਂ ਕਾਨੂੰਨ ਅਨੁਸਾਰ ਆਪਣਾ ਕੰਮ ਕਰੀਏ ਭਰਾ ਮਾਰੂ ਜੰਗ ਨਾ ਲੜੀਏ ਪਰ ਇਸਦੇ ਨਾਲ ਹੀ ਇਹ ਪੰਜਾਬ ਸਰਕਾਰ ਦਾ ਕਾਨੂੰਨ ਤੇ ਵਿਵਸਥਾ ਉਪਰ ਕੋਈ ਕੰਟਰੋਲ ਨਾ ਹੋਣ ਦਾ ਭਾਂਡਾ ਵੀ ਭੰਨਿਆ ਗਿਆ ਹੈ । ਇਸ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ । ਕਿਉਂਕਿ ਜੇਕਰ ਸੂਬੇ ਅੰਦਰ ਇੱਕ ਸਾਬਕਾ ਉਪ ਮੁੱਖ ਮੰਤਰੀ ਤੇ ਸੂਬੇ ਦੀ  ਉੱਪਰ ਦਿਨ ਦਿਹਾੜੇ ਹਮਲਾ ਹੋ ਸਕਦਾ ਹੈ ਤਾਂ ਆਮ ਲੋਕਾਂ ਦਾ ਕੀ ਹਾਲ ਹੋਵੇਗਾ । ਇਸ ਲਈ ਭਗਵੰਤ ਮਾਨ ਨੂੰ ਨੈਤਿਕ ਜਿੰਮੇਵਾਰੀ ਲੈਂਦੇ ਹੋਏ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ । 


ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਪੰਜਾਬ ਮੀਡੀਆ ਪੇਨਲਿਸਟ ਗੁਰਦੀਪ ਸਿੰਘ ਗੋਸ਼ਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕੀਤਾ ।