*ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਰੇਲਵੇ ਸਟੇਸ਼ਨ 'ਤੇ ਅਚਨਚੇਤ ਚੈਕਿੰਗ.
*- ਬਾਲ ਭਿੱਖਿਆ ਦੇ ਖਾਤਮੇ ਲਈ ਲੋਕਾਂ ਨੂੰ ਸਹਿਯੋਗ ਕਰਨ ਦੀ ਵੀ ਕੀਤੀ ਅਪੀਲ*
ਲੁਧਿਆਣਾ, 4 ਦਸੰਬਰ (ਵਾਸੂ ਜੇਤਲੀ) - ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ ਵੱਲੋ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਰਸ਼ਮੀ ਦੀ ਅਗਵਾਈ ਹੇਠ ਬਾਲ ਭਿੱਖਿਆ ਦੀ ਰੋਕਥਾਮ ਲਈ ਸਥਾਨਕ ਰੇਲਵੇ ਸਟੇਸ਼ਨ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ।
ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਰਸ਼ਮੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਜਤਿੰਦਰ ਜ਼ੋਰਵਾਲ ਵੱਲੋ ਜਾਰੀ ਹਦਾਇਤਾਂ ਤਹਿਤ ਜੀਵਨਜੋਤ ਪ੍ਰੋਜੈਕਟ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ ਜਿਸਦੇ ਤਹਿਤ ਵੱਖ-ਵੱਖ ਜਾਗਰੂਕਤਾ ਵਿਧੀਆਂ ਦੇ ਨਾਲ-ਨਾਲ ਅਚਨਚੇਤ ਚੈਕਿੰਗ ਵੀ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਰੇਲਵੇ ਸਟੇਸ਼ਨ ਅਤੇ ਇਸਦੇ ਆਲੇ-ਦੁਆਲੇ ਚੈਕਿੰਗ ਦੌਰਾਨ ਆਮ ਲੋਕਾਂ ਨੂੰ ਬੱਚਿਆਂ ਨੂੰ ਭੀਖ ਨਾ ਦੇਣ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਵੀ ਅਜਿਹੀਆਂ ਅਚਨਚੇਤ ਚੈਕਿੰਗਾਂ ਜਾਰੀ ਰਹਿਣਗੀਆਂ ਤਾਂ ਜੋ ਲੁਧਿਆਣਾ ਨੂੰ ਬਾਲ ਭਿਖਿਆ ਤੋਂ ਮੁਕਤ, ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾ ਕੇ ਉਹਨਾਂ ਦਾ ਭਵਿੱਖ ਸੁਰੱਖਿਅਤ ਅਤੇ ਉਜਵਲ ਬਣਾਇਆ ਜਾ ਸਕੇ।
ਉਨ੍ਹਾਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਭੀਖ ਨਾ ਦੇ ਕੇ ਚਾਈਲਡ ਬੈਗਿੰਗ ਨੂੰ ਰੋਕਣ ਲਈ ਸਹਿਯੋਗ ਦੇਣ। ਉਨ੍ਹਾਂ ਬੱਚਿਆਂ ਅਤੇ ਮਾਤਾ-ਪਿਤਾ ਦੀ ਵੀ ਕਾਊਂਸਲਿੰਗ ਕੀਤੀ ਅਤੇ ਉਹਨਾਂ ਨੂੰ ਭਵਿੱਖ ਵਿੱਚ ਬੱਚਿਆਂ ਤੋਂ ਚਾਈਲਡ ਬੈਗਿੰਗ ਨਾ ਕਰਵਾਉਣ ਲਈ ਵਰਜਿਆ।
ਇਸ ਮੌਕੇ ਟੀਮ ਵਿੱਚ ਆਰ.ਪੀ.ਐਫ. ਸੀ.ਆਈ.ਬੀ. ਐਚ.ਸੀ. ਅਸ਼ੋਕ ਕੁਮਾਰ, ਆਰ.ਪੀ.ਐਫ. ਏ.ਐਸ.ਆਈ. ਪਵਿੱਤਰ ਸਿੰਘ, ਆਰ.ਪੀ.ਐਫ. ਐਸ.ਆਈ. ਰੇਸ਼ਮ, ਜੀ.ਆਰ.ਪੀ., ਆਰ.ਪੀ.ਐਫ. ਐਚ. ਸੀ. ਤਰਸੇਮ ਸਿੰਘ, ਸਨਦੀਪ ਸਿੰਘ ਏ.ਪੀ.�"., ਏ.ਵੀ.�". ਅਤੇ ਸਨਦੀਪ ਸਿੰਘ (ਬੀ.ਬੀ.ਏ) ਵੀ ਸ਼ਾਮਲ ਸਨ।